20 ਮਹੀਨੇ ਬਾਅਦ ਵੀ ਅਧਿਆਪਕ ਮੰਗਾਂ ਦੀ ਅਣਦੇਖੀ: ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿਖਿਆ ਮੰਤਰੀ ਵਿਰੁੱਧ ਪ੍ਰਦਰਸ਼ਨ 9 ਦਸੰਬਰ ਨੂੰ ਰੋਸ ਮਾਰਚ

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿਖਿਆ ਮੰਤਰੀ ਵਿਰੁੱਧ ਪ੍ਰਦਰਸ਼ਨ 9 ਦਸੰਬਰ ਨੂੰ ਰੋਸ ਮਾਰਚ* 


*ਪਿਛਲੀ ਸਰਕਾਰ ਸਮੇਂ ਦਰਜ ਪੁਲਿਸ ਕੇਸ ਵੀ ਰੱਦ ਨਹੀਂ ਕੀਤੇ ਗਏ*


*20 ਮਹੀਨੇ ਬਾਅਦ ਵੀ ਅਧਿਆਪਕ ਮੰਗਾਂ ਦੀ ਅਣਦੇਖੀ ਕਰ ਰਹੀ ਹੈ ਸਰਕਾਰ*


*ਉਚੇਰੀ ਗਰੇਡ ਪੇਅ ਅਤੇ ਪੇਂਡੂ ਭੱਤੇ ਸਮੇਤ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਕਰਨ ਦੀ ਮੰਗ*


*ਡੀ ਏ ਦੀਆਂ ਕਿਸ਼ਤਾਂ, ਤਨਖਾਹ ਦੁਹਰਾਈ ਦੇ ਬਕਾਏ ਤੁਰੰਤ ਦਿੱਤੇ ਜਾਣ*


*ਹਰ ਵਰਗ ਦੀਆਂ ਪਦਉਨਤੀਆਂ ਕਰਨ, ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਖਾਲੀ ਪੋਸਟਾਂ ਭਰਨ ਦੀ ਮੰਗ*


ਜਲੰਧਰ 16 ਨਵੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਮੀਟਿੰਗ ਹਰਵਿੰਦਰ ਸਿੰਘ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੋਰਚੇ ਦੇ ਕਨਵੀਨਰ ਅਤੇ ਕੋ-ਕਨਵੀਨਰ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਸੁਖਰਾਜ ਸਿੰਘ ਕਾਹਲੋਂ, ਸੁਖਚਰਨ ਕੁਮਾਰ, ਹਰਿੰਦਰਜੀਤ ਸਿੰਘ ਜਸਪਾਲ, ਹਰਜੀਤ ਸਿੰਘ ਜੁਨੇਜਾ, ਨਰੰਜਣਜੋਤ ਸਿੰਘ ਆਦਿ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਸਰਟੀਫਿਕੇਟ ਅਤੇ ਪ੍ਰੈਕਟੀਕਲ ਫੀਸਾਂ ਵਸੂਲਣ ਦੀ ਨਿਖੇਧੀ ਕੀਤੀ ਗਈ। ਬੋਰਡ ਨਾਲ ਸਬੰਧਤ ਮਸਲੇ ਅਤੇ ਅਧਿਆਪਕਾਂ ਨਾਲ ਸਬੰਧਿਤ ਮਸਲੇ ਹੱਲ ਨਾ ਕਰਨ ਤੇ 9 ਦਸੰਬਰ ਨੂੰ ਸਿਖਿਆ ਮੰਤਰੀ ਵਿਰੁੱਧ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ।

          ਸਾਂਝੇ ਅਧਿਆਪਕ ਮੋਰਚੇ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, 228 ਪੀ ਟੀ ਆਈਜ਼ ਸਮੇਤ ਹਰ ਵਰਗ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਖਾਲੀ ਅਸਾਮੀਆਂ ਪੂਰੇ ਤਨਖਾਹ ਸਕੇਲ ਵਿੱਚ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਵਰਗ ਦੀਆਂ ਪ੍ਰਮੋਸ਼ਨਾਂ ਸਾਲ ਵਿੱਚ ਦੋ ਵਾਰ ਕਰਨ, ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਅਤੇ 2011 ਤੋਂ ਲਾਗੂ ਉਚੇਰੀ ਗਰੇਡ ਪੇਅ ਬਹਾਲ ਕਰਨ, 125% ਮਹਿੰਗਾਈ ਭੱਤੇ 'ਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਦੇਣ, ਪੇਂਡੂ ਭੱਤੇ ਸਮੇਤ ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭਖ਼ਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਦੇ ਨਾਂਹ ਪੱਖੀ ਰਵੱਈਏ ਵਿਰੁੱਧ ਸਮੁੱਚੇ ਪੰਜਾਬ ਵਿੱਚ ਲਾਮਬੰਦੀ ਕੀਤੀ ਜਾਵੇਗੀ।



       ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਫ਼ੈਸਲਿਆਂ ਸਬੰਧੀ ਬਾਜ ਸਿੰਘ ਖਹਿਰਾ ਨੇ ਜਾਣਕਾਰੀ ਦਿੱਤੀ। ਸਾਂਝੇ ਅਧਿਆਪਕ ਮੋਰਚੇ ਵੱਲੋਂ ਫਰੰਟ ਦੇ ਐਕਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

       ਇਸ ਸਮੇਂ ਤੀਰਥ ਸਿੰਘ ਬਾਸੀ, ਗੁਰਬਿੰਦਰ ਸਿੰਘ ਸਸਕੌਰ, ਐਨ ਡੀ ਤਿਵਾੜੀ, ਮੰਗਤ ਸਿੰਘ, ਨਵਪ੍ਰੀਤ ਬੱਲੀ, ਜੁਝਾਰ ਸਿੰਘ, ਰਾਮ ਭਗਤ, ਪ੍ਰਸ਼ਾਂਤ, ਕਰਮ ਕੁਮਾਰ, ਗੁਰਦੀਪ ਸਿੰਘ ਬਾਜਵਾ, ਕਮਲਦੀਪ ਸਿੰਘ ਬਜੂਹਾ, ਕੰਵਲਜੀਤ ਸਿੰਘ ਸੰਗੋਵਾਲ, ਕੁਲਵਿੰਦਰ ਸਿੰਘ, ਰਾਜੀਵ ਗੁਪਤਾ, ਅਜੈਪਾਲ ਸਿੰਘ, ਅਨਿਲ ਕੁਮਾਰ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਗੁਰਮੀਤ ਸਿੰਘ, ਅਸ਼ਵਨੀ ਕੁਮਾਰ, ਵਿਨੈ ਕੁਮਾਰ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends