ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 28 ਨਵੰਬਰ ਤੋਂ ਸ਼ੁਰੂ


ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 28 ਨਵੰਬਰ  ਤੋਂ ਸ਼ੁਰੂ


ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ


ਬਟਾਲਾ, 27 ਨਵੰਬਰ (            ) ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 28 ਨਵੰਬਰ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। 

    ਉਨ੍ਹਾਂ ਅੱਗੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 28 ਨਵੰਬਰ 2023 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਂਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ,  ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

    ਉਨ੍ਹਾਂ ਦੱਸਿਆ ਕਿ ਸਿਖ਼ਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends