ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿਚ ਹੁਣ 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਜ਼ਿਲ੍ਹਾ ਚੋਣ ਅਫ਼ਸਰ

 --ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿਚ ਹੁਣ 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਜ਼ਿਲ੍ਹਾ ਚੋਣ ਅਫ਼ਸਰ


ਬਰਨਾਲਾ, 17 ਨਵੰਬਰ


ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਵਿਚ ਹੁਣ 29 ਫਰਵਰੀ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।


ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਸੋਧੇ ਹੋਏ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 21 ਮਾਰਚ 2024 ਨੂੰ ਕੀਤੀ ਜਾਵੇਗੀ। ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 11 ਅਪ੍ਰੈਲ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 03 ਮਈ 2024 ਨੂੰ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ (ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ), ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐਮ.ਪੀ., ਐਮ.ਐਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends