ਪੰਜਾਬ ਸਰਕਾਰ ਨੇ ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ `ਤੇ ਰੱਖੇ : ਜਗਰੂਪ ਸਿੰਘ ਸੇਖਵਾਂ


ਪੰਜਾਬ ਸਰਕਾਰ ਨੇ ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ `ਤੇ ਰੱਖੇ : ਜਗਰੂਪ ਸਿੰਘ ਸੇਖਵਾਂ 


ਗੁਰਦਾਸਪੁਰ, 17 ਨਵੰਬਰ ( ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।


ਰਾਜ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਗਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਬੀਤੇ ਦਿਨੀਂ 31 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।


ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।


ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲ੍ਹ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ।


ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਜਿਹੜੇ 31 ਸਕੂਲਾਂ ਦੇ ਨਾਮ ਬਦਲੇ ਗਏ ਹਨ ਉਨ੍ਹਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵੀ 4 ਸਕੂਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਪੁਰ ਦਾ ਨਾਮ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਸਰਕਾਰੀ ਹਾਈ ਸਕੂਲ, ਸੀੜ੍ਹਾ ਦਾ ਨਾਮ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜ੍ਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆਂ, ਦਾ ਨਾਮ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਦਾ ਨਾਮ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਅਜਿਹਾ ਹੋਣ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਮਹਾਨ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਤੋਂ ਜਾਣੂ ਹੋ ਸਕਣਗੀਆਂ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends