4 ਅਤੇ 5 ਨਵੰਬਰ ਨੂੰ ਬੀ.ਐਲ.ਓ. ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਜਨਤਾਂ ਪਾਸੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ


*ਵੋਟਰ ਸੂਚੀ ਦੀ ਸੁਧਾਈ ਲਈ ਵਿਸ਼ੇਸ਼ ਕੈਂਪ 4 ਤੇ 5 ਨਵੰਬਰ ਨੂੰ*

*- ਭਲਕੇ ਬੀ.ਐਲ.ਓ. ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਜਨਤਾਂ ਪਾਸੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ*

ਲੁਧਿਆਣਾ, 03 ਨਵੰਬਰ (000) - ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ 'ਤੇ ਨਿਰਧਾਰਿਤ ਕੀਤੀਆ ਗਈਆਂ ਮਿਤੀਆਂ 04.11.2023 (ਸ਼ਨੀਵਾਰ), 05.11.2023 (ਐਤਵਾਰ) ਅਤੇ ਮਿਤੀ 02.12.2023 (ਸ਼ਨੀਵਾਰ), 03.12.2022 (ਐਤਵਾਰ) ਨੂੰ ਸਪੈਸ਼ਲ ਕੈਂਪ ਜਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਬੂਥਾਂ 'ਤੇ ਸਬੰਧਤ ਬੂਥ ਲੈਵਲ ਅਫ਼ਸਰਾਂ ਵੱਲੋ ਲਗਾਏ ਜਾਣਗੇ।


ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਭਲਕੇ ਬੂਥ ਲੈਵਲ ਅਫ਼ਸਰ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੇ ਬੂਥ 'ਤੇ ਬੈਠ ਕੇ ਆਮ ਜਨਤਾਂ ਪਾਸੋਂ ਦਾਅਵੇਂ ਅਤੇ ਇਤਰਾਜ ਪ੍ਰਾਪਤ ਕਰਨਗੇ।


ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 27 ਅਕਤੂਬਰ, 2023 ਨੂੰ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤੀ ਗਈ ਹੈ। ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਤੋਂ ਬਾਅਦ ਯੋਗਤਾ ਮਿਤੀ 01.01.2024 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਮਿਤੀ 27.10.2023 ਤੋਂ ਮਿਤੀ 09.12.2023 ਤੱਕ ਉਲੀਕਿਆ ਗਿਆ ਹੈ ਜਿਸ ਦੋਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਹੁਣ ਸਾਲ ਵਿੱਚ 4 ਵਾਰ ਵੋਟ ਬਣਾ ਸਕਣਗੇ।


ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੇਂ ਵੋਟਰ ਬਣਨ ਦੀ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਸਾਲ ਵਿੱਚ 4 ਵਾਰ, 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਤੋਂ ਜਿਨ੍ਹਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਜਾਂ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਾ ਸਕਦੇ ਹਨ। ਪਹਿਲਾਂ ਇਹ ਮੌਕਾ 01 ਜਨਵਰੀ ਨੂੰ 18 ਸਾਲ ਹੋਣ ਤੇ ਹੀ ਫ਼ਾਰਮ ਭਰਨ ਦੀ ਇਜਾਂਜਤ ਮਿਲਦੀ ਸੀ। ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6 ਭਰਨ ਸਮੇਂ ਇਹਨਾਂ 12 ਪਰੂਫਾਂ ਵਿੱਚੋਂ ਕੋਈ ਪਰੂਫ ਨਾਲ ਲਗਾ ਕੇ ਆਪਣੀ ਵੋਟਾ ਬਣਾ ਸਕਦਾ ਹੈ ਪਰੂਫ ਜਿਵੇਂ ਕਿ ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਮਨਰੇਗਾ ਕਾਰਡ, ਸਿਹਤ ਬੀਮਾ ਕਾਰਡ, ਬੈਂਕ / ਡਾਕ ਘਰ ਦੀ ਪਾਸ ਬੁੱਕ, ਸਰਵਿਸ ਸਨਾਖਤ ਕਾਰਡ, ਪੈਨ ਕਾਰਡ, ਪੈਨਸ਼ਨ ਦਸਤਾਵੇਜ਼, ਸਮਾਰਟ ਕਾਰਡ, ਪਾਸਪੋਰਟ ਆਦਿ ਜਮ੍ਹਾਂ ਕਰਵਾ ਸਕਦੇ ਹਨ ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਫ਼ਾਰਮ ਨੰ.8 ਭਰਿਆ ਜਾ ਸਕਦਾ ਹੈ।


ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਇਟ www.voters.eci.gov.in and VOTER HELPLINE Mobile App. ਰਾਹੀਂ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰ.1950 ਤੇ ਕਾਲ ਕਰਕੇ ਪ੍ਰਾਪਤ ਕੀਤੀ ਜਾ ਸਕਦੇ ਹੈ।


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 18-19 ਸਾਲ ਦੇ ਨੋਜਵਾਨਾਂ, ਔਰਤਾਂ, ਟਰਾਂਸਜੈਂਡਜਰ, ਪੀ.ਡਵਲਯੂ.ਡੀ, ਸੀਨੀਅਰ ਸਿਟੀਜਨ ਅਤੇ ਓਵਰਸੀਜ਼ ਆਦਿ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਆਪਣੀ ਵੋਟ ਜਰੂਰ ਬਣਾਉਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਤਾਂ ਜੋ ਲੋਕਤੰਤਰ ਨੂੰ ਮਜਬੂਤ ਕੀਤਾ ਜਾ ਸਕੇ ।


ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਯੋਗਤਾ ਮਿਤੀ 01.01.2024 ਤੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦੋਰਾਨ ਆਪਣੀ ਵੋਟ ਬਣਾ ਸਕਦੇ ਹਨ, ਤਾਂ ਜੋ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends