ਰਾਜ ਪੱਧਰੀ ਸਕੂਲ ਖੇਡਾਂ ਲਈ ਮਾਨਸਾ 'ਚ ਮੁਕੇਬਾਜ਼ਾਂ ਦੀ ਆਮਦ ਸ਼ੁਰੂ 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ ਦੀਆਂ ਤਿਆਰੀਆਂ ਮੁਕੰਮਲ

 ਰਾਜ ਪੱਧਰੀ ਸਕੂਲ ਖੇਡਾਂ ਲਈ ਮਾਨਸਾ 'ਚ ਮੁਕੇਬਾਜ਼ਾਂ ਦੀ ਆਮਦ ਸ਼ੁਰੂ



67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ ਦੀਆਂ ਤਿਆਰੀਆਂ ਮੁਕੰਮਲ



ਮਾਨਸਾ ਦੇ ਖੇਡ ਪ੍ਰੇਮੀਆਂ ਨੂੰ ਮੁਕੇਬਾਜ਼ੀ ਦੇ ਮੁਕਾਬਲੇ ਕਰਨਗੇ ਉਤਸ਼ਾਹਿਤ


ਹਰਦੀਪ ਸਿੰਘ ਸਿੱਧੂ

ਮਾਨਸਾ 3 ਨਵੰਬਰ:

ਮਾਨਸਾ ਦੇ ਖਾਲਸਾ ਹਾਈ ਸਕੂਲ ਵਿਖੇ ਭਲਕੇ 4 ਨਵੰਬਰ ਤੋਂ ਸ਼ੁਰੂ ਹੋ ਰਹੀਆਂ 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ ਅੰਡਰ 14,17,19 ਸਾਲ (ਲੜਕੇ) ਲਈ ਸਿੱਖਿਆ ਅਧਿਕਾਰੀ ਅਤੇ ਸਰੀਰਕ ਸਿੱਖਿਆ ਅਧਿਆਪਕ ਖੇਡ ਪ੍ਰਬੰਧਾਂ ਲਈ ਅੱਜ ਸਾਰਾ ਦਿਨ ਪੱਬਾਂ ਭਾਰ ਰਹੇ। ਉਧਰ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਮੁਕੇਬਾਜ਼ਾਂ ਦੀ ਆਮਦ ਸ਼ੁਰੂ ਹੋ ਗਈ ਹੈ,ਸਿੱਖਿਆ ਅਧਿਕਾਰੀਆਂ, ਸਰੀਰਕ ਸਿੱਖਿਆ ਅਧਿਆਪਕਾਂ ਵੱਲ੍ਹੋਂ ਬਾਹਰੋਂ ਆਏ ਖਿਡਾਰੀਆਂ ਦਾ ਭਰਵਾਂ ਸੁਆਗਤ ਕੀਤਾ ਗਿਆ।

   ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਾਨਸਾ ਹਰਿੰਦਰ ਸਿੰਘ ਭੁੱਲਰ ਭਲਕੇ ਸ਼ਨੀਵਾਰ ਨੂੰ ਰਾਜ ਪੱਧਰੀ ਮੁਕੇਬਾਜ਼ੀ ਦੇ ਮੁਕਾਬਲਿਆਂ ਦਾ ਉਦਘਾਟਨ ਖੁਦ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਵੱਖ-ਵੱਖ ਪੱਖੋਂ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਬਾਹਰੋਂ ਆਏ ਖਿਡਾਰੀਆਂ ਲਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।

          ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਰੂਬੀ ਬਾਂਸਲ,ਡਿਪਟੀ ਡੀਈਓ ਸੈਕੰਡਰੀ ਅਸ਼ੋਕ ਕੁਮਾਰ, ਡਿਪਟੀ ਡੀਈਓ ਐਲੀਮੈਂਟਰੀ ਗੁਰਲਾਭ ਸਿੰਘ,ਪ੍ਰਿੰਸੀਪਲ ਕਮਲਜੀਤ ਕੌਰ, ਖੇਡਾਂ ਦੇ ਉਵਰਆਲ ਇੰਚਾਰਜ ਪ੍ਰਿੰਸੀਪਲ ਡਾ.ਪਰਮਜੀਤ ਸਿੰਘ ਨੇ ਵੱਖ-ਵੱਖ ਖੇਡ ਪ੍ਰਬੰਧਾਂ ਦਾ ਜਾਇਜਾ ਲੈਂਦਿਆ ਕਿ ਸੁਖਾਵੇਂ ਮਹੌਲ 'ਚ ਹੋ ਰਹੇ ਖੇਡ ਮੁਕਾਬਲੇ ਹੋਰਨਾਂ ਵਿਦਿਆਰਥੀਆਂ ਲਈ ਖੇਡਾਂ ਪ੍ਰਤੀ ਚੇਟਕ ਵਧਾਉਣਗ।

           ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਸਕੂਲੀ ਖੇਡਾਂ ਲਈ

ਪੰਜਾਬ ਦੇ 23 ਜ਼ਿਲ੍ਹਿਆਂ ਅਤੇ ਖੇਡ ਵਿੰਗਾਂ ਤੋਂ ਆ ਰਹੇ ਸਕੂਲੀ ਖਿਡਾਰੀਆਂ ਦੇ ਖੇਡ ਪ੍ਰਦਰਸ਼ਨ ਲਈ ਢੁਕਵੇਂ ਗਰਾਊਂਡ ਅਤੇ ਰਹਿਣ ਲਈ ਸ਼ਾਨਦਾਰ ਪ੍ਰਬੰਧ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰਬੰਧਾਂ ਲਈ ਸਰੀਰਕ ਸਿੱਖਿਆ ਅਧਿਆਪਕ ਪਿਛਲੇ ਕਈ ਦਿਨਾਂ ਡਟੇ ਹੋਏ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends