ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ

 


ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ


16 ਅਕਤੂਬਰ ਤੋਂ 30 ਨਵੰਬਰ ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ


ਬਟਾਲਾ, 7 ਨਵੰਬਰ ( ) ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ’ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ। ਸੂਬਾ ਸਿਹਤ ਏਜੰਸੀ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਵੱਲੋਂ ਇਸ ਸਬੰਧੀ ਮਿਲੇ ਪੱਤਰ ’ਚ ਦਰਜ ਜਾਣਕਾਰੀ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ 16 ਅਕਤੂਬਰ 2023 ਤੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ ਜਿਸ ਵਿੱਚ ਪਹਿਲਾ ਇਨਾਮ ਇੱਕ ਲੱਖ ਰੁਪਏ ਦਾ ਹੈ।  

     ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ ਛੇਵੇਂ ਤੋਂ ਦਸਵੇਂ ਇਨਾਮ ਵਿੱਚ 5 ਹਜ਼ਾਰ ਰੁਪਏ ਦੇ ਡਰਾਅ ਕੱਢੇ ਜਾਣਗੇ। 

     ਉਨ੍ਹਾਂ ਦੱਸਿਆ ਕਿ ਇਹ ਡਰਾਅ 4 ਦਸੰਬਰ 2023 ਨੂੰ ਖੁੱਲ੍ਹੇਗਾ। ਇਸ ਯੋਜਨਾ ਤਹਿਤ ਪੰਜਾਬ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਸਲਾਨਾ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਦਾ ਲੋੜਵੰਦ ਪਰਿਵਾਰਾਂ ਨੂੰ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। 

     ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ਹੈ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends