ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਕਬੱਡੀ,ਬੈਡਮਿੰਟਨ ਦੇ ਮੈਚਾਂ ਵਿੱਚ ਬੱਚਿਆਂ ਨੇ ਦਿਖਾਏ ਆਪਣੇ ਜੌਹਰ
ਭਲਕੇ ਆਖ਼ਰੀ ਦਿਨ ਹੋਣਗੇ ਸੈਮੀਫਾਈਨਲ ਅਤੇ ਫਾਈਨਲ ਮੈਚ
ਮੋਹਾਲੀ: ਮਿਤੀ 21 ਨਵੰਬਰ
ਪੰਜਾਬ ਸਰਕਾਰ ਦੀ ਖੇਡ ਪਾਲਿਸੀ ਅਨੁਸਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਦੀ ਅਗਵਾਈ ਹੇਠ ਇੱਥੇ ਬਹੁਮੰਤਵੀਂ ਖੇਡ ਕੰਪਲੈਕਸ ਮੋਹਾਲੀ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ ਅਂੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਕਬੱਡੀ ਅਤੇ ਬੈਡਮਿੰਟਨ ਦੇ ਖੇਡ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਦੂਜੇ ਦਿਨ ਇੱਥੇ ਉਚੇਚੇ ਤੌਰ ਤੇ ਪਹੁੰਚੇ
ਵਿਸ਼ੇਸ਼ ਮਹਿਮਾਨਾਂ ਵਿੱਚ ਪਰਮਜੀਤ ਸਿੰਘ ਸੰਧੂ ਜੰਮੂਆਣਾ ਅਮਰੀਕਾ ਵਾਲ਼ੇ, ਗੁਰਮੀਤ ਸਿੰਘ ਵਾਲੀਆ ਸਾਬਕਾ ਕੌਂਸਲਰ, ਮਨਿੰਦਰ ਸਿੰਘ ਖੋਸਾ ਅਤੇ ਗੌਰਵ ਕੁਮਾਰ (ਸਨਰਾਈਜ਼ ਪ੍ਰੋਪਰਟੀ ਮੋਹਾਲੀ),ਡਾ ਕਰਨਵੀਰ ਸਿੰਘ ਸਰਾਂ, ਅਵਤਾਰ ਸਿੰਘ ਸੰਧੂ ਰੌਣਕ ਸ਼ਾਹ ਅਤੇ ਜੈਲੀ ਸਨੇਟਾ ਖੇਡ ਪ੍ਰਮੋਟਰ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਤੋਂ ਪਹਿਲਾਂ ਇਹਨਾਂ ਮਹਿਮਾਨਾਂ ਦਾ ਸਵਾਗਤ ਡੀਈਓ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਹਰਪ੍ਰੀਤ ਸਿੰਘ ਸੋਢੀ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਹਰਪ੍ਰੀਤ ਸਿੰਘ ਸੋਢੀ ਵੱਲੋਂ ਸਮੂਹ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਉਹਨਾਂ ਦਾ ਇੱਥੇ ਆਕੇ ਵਿਸ਼ੇਸ਼ ਯੋਗਦਾਨ ਬਦਲੇ ਧੰਨਵਾਦ ਕੀਤਾ। ਮੀਡੀਆ ਇੰਚਾਰਜ ਦੇਵ ਕਰਨ ਸਿੰਘ ਨੇ ਦੱਸਿਆ ਕਿ ਅੱਜ ਹੋਏ ਕਬੱਡੀ ਸਰਕਲ , ਕਬੱਡੀ ਨੈਸ਼ਨਲ ਮੁੰਡੇ ਅਤੇ ਕੁੜੀਆਂ ਦੇ ਕੁਆਰਟਰ ਫਾਈਨਲ ਮੈਚ ਜਾਰੀ ਸਨ ਜਦੋਂ ਕਿ ਬੈਡਮਿੰਟਨ ਮੁੰਡਿਆਂ ਦੀ ਟੀਮ ਜ਼ਿਲ੍ਹਾ ਮਾਨਸਾ ਦਾ ਫਾਈਨਲ ਮੁਕਾਬਲਾ ਜ਼ਿਲ੍ਹਾ ਫਾਜ਼ਿਲਕਾ ਵਿਚਕਾਰ ਭਲਕੇ ਖੇਡਿਆ ਜਾਵੇਗਾ ਅਤੇ ਬੈਡਮਿੰਟਨ ਕੁੜੀਆਂ ਵਿੱਚ ਜ਼ਿਲ੍ਹਾ ਮੋਗਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚਕਾਰ ਹੋਵੇਗਾ।
ਇਸ ਮੌਕੇ ਸਹਾਇਕ ਜ਼ਿਲ੍ਹਾ ਖੇਡ ਕੋਆਰਡੀਨੇਟਰ ਬਲਜੀਤ ਸਿੰਘ ਸਨੇਟਾ,ਜਸਵਿੰਦਰ ਸਿੰਘ ਬੈਨੀਪਾਲ,ਕੁਲਵਿੰਦਰ ਕੌਰ,ਭਵਦੀਪ ਸਿੰਘ, ਹਰਪ੍ਰੀਤ ਸਿੰਘ,ਲਖਵੀਰ ਸਿੰਘ ਪਲਹੇੜੀ, ਖੁਸ਼ਪ੍ਰੀਤ ਸਿੰਘ,ਸੰਦੀਪ ਕੌਰ,ਅਰਵਿੰਦਰ ਸਿੰਘ,ਰਾਜਿੰਦਰ ਸਿੰਘ,ਲਿਆਕਤ ਅਲੀ,ਮੱਖਣ ਸਿੰਘ, ਸੁਸ਼ਮਾ,ਪ੍ਰਭਪ੍ਰੀਤ ਕੌਰ,ਪੂਜਾ,ਅਰਵਿੰਦਰ ਕੌਰ,ਮੰਚ ਸੰਚਾਲਕ ਰਵਿੰਦਰ ਸਿੰਘ ਪੱਪੀ ਅਤੇ ਤਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।