ਪ੍ਰੀ ਪ੍ਰਾਇਮਰੀ ਜਮਾਤਾਂ ਦੇ ਛੇ ਸਾਲ ਪੂਰੇ ਹੋਣ ਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਬਾਲ ਮੇਲਿਆਂ ਦਾ ਹੋਇਆ ਸਫਲ ਆਯੋਜਨ

 ਪ੍ਰੀ ਪ੍ਰਾਇਮਰੀ ਜਮਾਤਾਂ ਦੇ ਛੇ ਸਾਲ ਪੂਰੇ ਹੋਣ ਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਬਾਲ ਮੇਲਿਆਂ ਦਾ ਹੋਇਆ ਸਫਲ ਆਯੋਜਨ



ਸੈਸ਼ਨ 2024-25 ਲਈ ਨਵੇਂ ਦਾਖਲਿਆਂ ਦੀ ਕੀਤੀ ਸ਼ੁਰੁਆਤ 


ਵਿਦਿਆਰਥੀਆਂ, ਅਧਿਆਪਕਾਂ , ਮਾਪਿਆਂ ਅਤੇ ਪਤਵੰਤਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ।


ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਾਲ ਦਿਵਸ ਮਨਾ ਕੇ ਨਵੇਂ ਸ਼ੈਸ਼ਨ 2024-25ਦੇ ਲਈ ਦਾਖ਼ਲਿਆਂ ਦਾ ਸੁੱਭ ਆਰੰਭ ਕੀਤਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਬਾਲ ਦਿਵਸ ਤੇ ਬਾਲ ਮੇਲਿਆਂ ਦੇ ਰੂਪ ਵਿੱਚ ਮਨਾਇਆ ਗਿਆ। 

ਇਸ ਦਿਨ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਨਿੱਕੇ ਵਿਦਿਆਰਥੀਆਂ ਨੇ ਸਰੀਰਕ, ਬੌਧਿਕ, ਰਚਨਾਤਮਕ ਗਤੀਵਿਧੀਆਂ ਕਰਕੇ ਸਭ ਦਾ ਧਿਆਨ ਖਿੱਚਿਆ। ਇਹਨਾਂ ਨੰਨ੍ਹੇ ਕਲਾਕਾਰਾਂ ਦੁਆਰਾ ਤਿਆਰ ਕੀਤੀ ਵੱਖ ਵੱਖ ਤਰ੍ਹਾਂ ਦੀਆਂ ਕਲਾ ਕਿਰਤਾਂ ਦੇ ਸਟਾਲ ਲਗਾਏ ਗਏ। ਇਸ ਮੌਕੇ ਤੇ ਸਾਲ 2024-25 ਲਈ ਦਾਖਲਿਆਂ ਦੀ ਸ਼ੁਰੂਆਤ ਵੀ ਕੀਤੀ ਗਈ।

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਬਣਵਾਲਾ ਸਮੇਤ ਵੱਖ ਸਕੂਲਾਂ ਦਾ ਦੌਰਾ ਕਰਕੇ ਬਾਲ ਮੇਲਿਆਂ ਵਿੱਚ ਸ਼ਮੂਲੀਅਤ ਕੀਤੀ ਗਈ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੁਆਰਾ ਸਕੂਲ ਨੂੰ 1ਵਿਖੇ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਨਿੱਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ।  

ਇਹਨਾਂ ਬਾਲ ਮੇਲਿਆਂ ਵਿੱਚ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ, ਪਿੰਡਾ ਦੇ ਪੰਚਾ, ਸਰਪੰਚਾ,ਯੂਥ ਕਲੱਬਾਂ ਦੇ ਮੈਂਬਰਾਂ,ਪਤਵੰਤਿਆਂ ਅਤੇ ਆਂਗਣਵਾੜੀ ਸਟਾਫ ਨੇ ਸ਼ਮੂਲੀਅਤ ਕਰਕੇ ਬਾਲ ਮੇਲਿਆਂ ਦੀ ਸ਼ੋਭਾ ਨੂੰ ਵਧਾਇਆਂ ।

ਬਾਲ ਮੇਲਿਆਂ ਦੀ ਸਫਲਤਾ ਲਈ ਸਮੂਹ ਬੀਪੀਈਓਜ, ਸੀਐਚਟੀ,ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਇਸ ਤਰ੍ਹਾਂ ਇਹ ਬਾਲ ਮੇਲੇ ਆਪਣੇ ਮੰਤਵ ਦੀ ਪੂਰਤੀ ਕਰਦਿਆਂ ਸਫਲਤਾ ਪੂਰਵਕ ਸੰਪਨ ਹੋਏ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends