ਸਕੂਲੀ ਵਿਦਿਆਰਥੀਆਂ ਨੂੰ ਦਿਵਾਲੀ ਦੇ ਦਿਨਾਂ ਵਿੱਚ ਵਿਵਹਾਰਿਕ ਸਹਿਜਤਾ ਅਤੇ ਆਪਸੀ ਪਿਆਰ ਬਣਾ ਕੇ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ
ਸਕੂਲ ਆਉਂਦੇ-ਜਾਂਦੇ ਸਮੇਂ ਵਿਦਿਆਰਥੀ ਟ੍ਰੈਫਿਕ ਸੰਬੰਧੀ ਹਦਾਇਤਾਂ ਦਾ ਪਾਲਣ ਜਰੂਰ ਕਰਨ : ਮੇਜਰ ਰਾਮ ਏ.ਐੱਸ.ਆਈ., ਪੰਜਾਬ ਪੁਲਿਸ
ਰਾਜਪੁਰਾ 3 ਅਕਤੂਬਰ:- ਥਾਣਾ ਸਿਟੀ ਇੰਚਾਰਜ ਪੰਜਾਬ ਪੁਲਿਸ ਦੀ ਅਗਵਾਈ ਹੇਠ ਏ.ਐੱਸ.ਆਈ. ਮੇਜਰ ਰਾਮ ਨੇ ਸਰਕਾਰੀ ਹਾਈ ਸਮਾਰਟ ਸਕੂਲ ਰਾਜਪੁਰਾ ਟਾਊਨ ਦੇ ਵਿਦਿਆਰਥੀਆਂ ਨਾਲ ਮਿਲਣੀ ਕਰਕੇ ਉਹਨਾਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਵਿਵਹਾਰ ਵਿੱਚ ਸਹਿਜਤਾ ਰੱਖਣ ਲਈ ਪ੍ਰੇਰਿਆ। ਇਸ ਮੌਕੇ ਉਹਨਾਂ ਨਾਲ ਪੰਜਾਬ ਪੁਲਿਸ ਦੇ ਕਰਮਚਾਰੀ ਸੁਖਵਿੰਦਰ ਸਿੰਘ ਵੀ ਮੌਜੂਦ ਸਨ।
ਏ.ਐਸ.ਆਈ. ਮੇਜਰ ਰਾਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲੀ ਜ਼ਿੰਦਗੀ ਵਿੱਚ ਕਈ ਵਾਰ ਗੁੱਸਾ ਆ ਜਾਂਦਾ ਹੈ ਅਤੇ ਆਪਾਂ ਆਪਣੇ ਸਹਿਪਾਠੀ ਨਾਲ ਉੱਚਾ-ਨੀਵਾਂ ਬੋਲ ਕੇ ਲੜਾਈ ਝਗੜਾ ਕਰ ਬੈਠਦੇ ਹਾਂ। ਇਹ ਨੌਬਤ ਆ ਜਾਂਦੀ ਹੈ ਕਿ ਝਗੜੇ ਵਧ ਜਾਂਦੇ ਹਨ ਅਤੇ ਭਵਿੱਖ ਲਈ ਨੁਕਸਾਨਦੇਹ ਹੋ ਜਾਂਦਾ ਹੈ। ਇਸ ਲਈ ਜੇਕਰ ਗੁੱਸਾ ਆਉਣ ਸਮੇਂ ਹੀ ਆਪਣੀਆਂ ਭਾਵਨਾਵਾਂ ਤੇ ਕਾਬੂ ਰੱਖਿਆ ਜਾਵੇ ਤਾਂ ਚੰਗਾ ਰਹਿੰਦਾ ਹੈ। ਇਸਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਸਕੂਲ ਆਉਣ ਅਤੇ ਜਾਣ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਸਮਝਾਇਆ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਨੇ ਪੰਜਾ
ਬ ਪੁਲਿਸ ਅਧਿਕਾਰੀਆਂ ਮੇਜਰ ਰਾਮ ਏ.ਐੱਸ.ਆਈ. ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਿਲਣੀ ਵਿੱਚ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਬਹੁਤ ਨਿਮਰਤਾ ਨਾਲ ਸਮਝਾਇਆ ਹੈ। ਉਹਨਾਂ ਵਿਦਿਆਰਥੀਆਂ ਨੂੰ ਪ੍ਰਣ ਵੀ ਦਿਵਾਇਆ ਕਿ ਉਹ ਭਵਿੱਖ ਵਿੱਚ ਆਪਣੀਆਂ ਭਾਵਨਾਵਾਂ ਤੇ ਕਾਬੂ ਰੱਖਦਿਆਂ ਜ਼ਿੰਦਗੀ ਵਿੱਚ ਕਾਮਯਾਬੀ ਦੀਆਂ ਪੌੜੀਆਂ ਚੜ੍ਹਣਗੇ। ਇਸ ਮੌਕੇ ਸਕੂਲ ਇੰਚਾਰਜ ਸੰਗੀਤਾ ਵਰਮਾ ਸਾਇੰਸ ਮਿਸਟ੍ਰੈਸ, ਮੀਨਾ ਰਾਣੀ ਹਿੰਦੀ ਮਿਸਟ੍ਰੈਸ ਹਾਊਸ ਇੰਚਾਰਜ, ਤਲਵਿੰਦਰ ਕੌਰ ਮੈਥ ਮਿਸਟ੍ਰੈਸ, ਨੀਲਮ ਚੌਧਰੀ ਡੀਪੀਈ, ਜਸਵਿੰਦਰ ਕੌਰ ਸਾਇੰਸ ਮਿਸਟ੍ਰੈਸ ਮੌਜੂਦ ਸਨ।