ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਜਾਰੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਹਿਲੇ ਅਤੇ ਦੂਜੇ ਦਿਨ ਦੇ ਜੇਤੂਆਂ ਨੂੰ ਇਨਾਮ ਵੰਡੇ

 ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਜਾਰੀ


ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਹਿਲੇ ਅਤੇ ਦੂਜੇ ਦਿਨ ਦੇ ਜੇਤੂਆਂ ਨੂੰ ਇਨਾਮ ਵੰਡੇ 




ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਜਿ਼ਲ੍ਹੇ ਫਾਜਿ਼ਲਕਾ ਦੀਆਂ ਪ੍ਰਾਇਮਰੀ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਜਾਰੀ ਹਨ। 

ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਂਸਲਾਂ ਅਫਜਾਈ ਲਈ ਪਹੁੰਚੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਹਿਲੇ ਅਤੇ ਦੂਜੇ ਦਿਨ ਦੇ ਜੇਤੂਆਂ ਖਿਡਾਰੀਆਂ ਨੂੰ ਇਨਾਮ ਵੰਡਦਿਆਂ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਦੀ ਨਰਸਰੀ ਹੈ। ਇਹਨਾਂ ਨਿੱਕੇ ਖਿਡਾਰੀਆਂ ਵਿੱਚੋ ਹੀ ਭੱਵਿਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਉਚੇਚੇ ਤੌਰ ਤੇ ਪਹੁੰਚ ਕੇ ਅਧਿਆਪਕਾਂ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। 

ਇਹਨਾਂ ਖੇਡਾਂ ਲਈ ਵੱਖ ਵੱਖ ਖੇਡ ਕਮੇਟੀਆ ਵੱਲੋਂ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ। 

ਸਮੁੱਚੇ ਖੇਡ ਪ੍ਰਬੰਧਾ ਦੀ ਨਿਗਰਾਨੀ ਬੀਪੀਈਓ ਫਾਜ਼ਿਲਕਾ 1 ਸੁਨੀਲ ਕੁਮਾਰ,ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ ਅਤੇ ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ।

 ਬੀਪੀਈਓ ਖੂਈਆਂ ਸਰਵਰ ਸਤੀਸ਼ ਮਿਗਲਾਨੀ, ਬੀਪੀਈਓ ਜਲਾਲਾਬਾਦ 1 ਜਸਪਾਲ ਸਿੰਘ, ਬੀਪੀਈਓ ਜਲਾਲਾਬਾਦ 2 ਨਰਿੰਦਰ ਸਿੰਘ,, ਬੀਪੀਈਓ ਗੁਰੂਹਰਸਹਾਏ 3 ਮੈਡਮ ਸੁਸ਼ੀਲ ਕੁਮਾਰੀ, ਬੀਪੀਈਓ ਅਫ਼ਸਰ ਅਬੋਹਰ 2 ਭਾਲਾ ਰਾਮ, ਬੀਪੀਈਓ ਅਬੋਹਰ 1 ਅਜੇ ਛਾਬੜਾ ਵੱਲੋਂ ਆਪਣੇ ਆਪਣੇ ਬਲਾਕ ਦੀਆਂ ਟੀਮਾਂ ਦੀ ਅਗਵਾਈ ਕੀਤੀ ਗਈ।

 ਸੀਐਚਟੀ ਮਨੋਜ ਧੂੜੀਆ, ਮੈਡਮ ਪੁਸ਼ਪਾ ਕੁਮਾਰੀ, ਮੈਡਮ ਨੀਲਮ ਬਜਾਜ, ਮੈਡਮ ਸੀਮਾ ਰਾਣੀ, ਮੈਡਮ ਪ੍ਰਵੀਨ ਕੌਰ ਅਤੇ ਮੈਡਮ ਅੰਜੂ ਬਾਲਾ ,ਪੂਰਨ ਸਿੰਘ , ਮੈਡਮ ਸੋਨਮ ਠਕਰਾਲ, ਕੁਲਬੀਰ ਸਿੰਘ, ਸੁਭਾਸ਼ ਕਟਾਰੀਆਂ, ਰਮੇਸ਼ ਕੁਮਾਰ ਨੇ ਇਸ ਖੇਡ ਪ੍ਰੋਗਰਾਮ ਦੀ ਸਫਲਤਾ ਲਈ ਪੂਰਨ ਸਹਿਯੋਗ ਦਿੱਤਾ।

ਬਲਾਕ ਸਪੋਰਟਸ ਅਫ਼ਸਰ ਸੁਰਿੰਦਰ ਵਿਧਾਇਕ,ਮੈਡਮ ਵੰਦਨਾ,ਮੈਡਮ ਮੀਨੂੰ ਬਾਲਾ,ਚਿਮਨ ਲਾਲ,ਰਾਮ ਕੁਮਾਰ, ਮੁਕੇਸ਼ ਕੁਮਾਰ , ਸਤਿੰਦਰ ਸਿੰਘ ਵੱਲੋਂ ਖੇਡਾਂ ਦੇ ਸੰਚਾਲਨ ਲਈ ਸੇਵਾਵਾਂ ਨਿਭਾਈਆਂ।

ਸਟੇਟ ਸੰਚਾਲਨ, ਕੁਲਬੀਰ ਸਿੰਘ,ਸੁਨੀਲ ਕੁਮਾਰ,ਮੈਡਮ ਨੀਤੂ ਅਰੋੜਾ , ਵਰਿੰਦਰ ਕੁੱਕੜ,ਮੈਡਮ ਰੇਖਾ ਸ਼ਰਮਾ, ਵਿਜੇ ਕੁਮਾਰ,ਅਤੇ ਗੋਬਿੰਦ ਵੱਲੋਂ ਬਾਖੂਬੀ ਕੀਤਾ ਗਿਆ। ਵੱਖ ਵੱਖ ਖੇਡ ਕਮੇਟੀਆ ਸਮੇਤ ਸਮੂਹ ਅਧਿਆਪਕਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends