ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਜ਼ੋਰਦਾਰ ਸ਼ੁਰੁਆਤ

 ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਜ਼ੋਰਦਾਰ ਸ਼ੁਰੁਆਤ 
ਵਿਦਿਆਰਥੀਆਂ ਲੈ ਰਹੇ ਨੇ ਉਤਸ਼ਾਹ ਨਾਲ ਹਿੱਸਾ


ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਜਿ਼ਲ੍ਹੇ ਫਾਜਿ਼ਲਕਾ ਦੀਆਂ ਪ੍ਰਾਇਮਰੀ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ  ਵਿਖੇ ਜੋਰਦਾਰ ਸ਼ੁਰੂਆਤ ਹੋਈ। 

ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਂਸਲਾਂ ਅਫਜਾਈ ਲਈ ਪਹੁੰਚੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ  ਅਤੇ ਜੀਏ ਜਸਕਰਨ ਸਿੰਘ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਦੀ ਨਰਸਰੀ ਹੈ। ਇਹਨਾਂ ਨਿੱਕੇ ਖਿਡਾਰੀਆਂ ਵਿੱਚੋ ਹੀ ਭੱਵਿਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। 

ਵਿਸ਼ੇਸ਼ ਤੌਰ ਤੇ ਪਹੁੰਚੇ ਬਲਾਕ ਪ੍ਰਧਾਨ ਸੁਰਿੰਦਰ ਕੰਬੋਜ,ਟਰੱਕ ਯੂਨੀਅਨ ਦੇ ਪ੍ਰਧਾਨ ਮਨਜੋਤ ਸਿੰਘ ਖੇੜਾ, ਮਾਰਕਿਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵ ਰਾਜ ਸ਼ਰਮਾ,ਬੀ.ਡੀ.ਕੰਬੋਜ,ਰਿੰਸ਼ੂ ਕੰਬੋਜ ਵੱਲੋਂ ਵੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਸੇਠੀ ਨੇ ਕਿਹਾ ਕਿ ਇਹਨਾਂ ਖੇਡਾਂ ਵਿੱਚ ਬਲਾਕ ਫਾਜ਼ਿਲਕਾ 1, ਬਲਾਕ ਫਾਜ਼ਿਲਕਾ 2 ਜਲਾਲਾਬਾਦ 1, ਜਲਾਲਾਬਾਦ 2,ਗੁਰੂਹਰਸਹਾਏ3, ਅਬੋਹਰ 1, ਅਬੋਹਰ 2ਅਤੇ ਖੂਈਆਂ ਸਰਵਰ ਬਲਾਕਾਂ ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿਚ ਪੂਰੇ ਜੋਸ਼ ਅਤੇ ਚਾਅ ਨਾਲ ਹਿੱਸਾ ਲਿਆ। ਨਿੱਕੇ ਖਿਡਾਰੀਆਂ ਨੇ ਆਪਣੀ ਤਾਕਤ ਦਾ ਬਾਖੂਬੀ ਪ੍ਰਦਰਸ਼ਨ ਕੀਤਾ। 

ਇਹਨਾਂ ਖੇਡਾਂ ਲਈ  ਵੱਖ ਵੱਖ  ਖੇਡ ਕਮੇਟੀਆ ਵੱਲੋਂ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ। 

ਸਮੁੱਚੇ ਖੇਡ ਪ੍ਰਬੰਧਾ ਦੀ ਨਿਗਰਾਨੀ ਬੀਪੀਈਓ ਫਾਜ਼ਿਲਕਾ 1 ਸੁਨੀਲ ਕੁਮਾਰ,ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ ਅਤੇ ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ।

 ਬੀਪੀਈਓ ਖੂਈਆਂ ਸਰਵਰ ਸਤੀਸ਼ ਮਿਗਲਾਨੀ, ਬੀਪੀਈਓ ਜਲਾਲਾਬਾਦ 1 ਜਸਪਾਲ ਸਿੰਘ, ਬੀਪੀਈਓ ਜਲਾਲਾਬਾਦ 2 ਨਰਿੰਦਰ ਸਿੰਘ,, ਬੀਪੀਈਓ ਗੁਰੂਹਰਸਹਾਏ 3 ਮੈਡਮ ਸੁਸ਼ੀਲ ਕੁਮਾਰੀ, ਬੀਪੀਈਓ ਅਫ਼ਸਰ ਅਬੋਹਰ 2 ਭਾਲਾ ਰਾਮ, ਬੀਪੀਈਓ ਅਬੋਹਰ 1 ਅਜੇ ਛਾਬੜਾ ਵੱਲੋਂ ਆਪਣੇ ਆਪਣੇ ਬਲਾਕ ਦੀਆਂ ਟੀਮਾਂ ਦੀ ਅਗਵਾਈ ਕੀਤੀ ਗਈ।

 ਸੀਐਚਟੀ ਮਨੋਜ ਧੂੜੀਆ, ਮੈਡਮ ਪੁਸ਼ਪਾ ਕੁਮਾਰੀ, ਮੈਡਮ ਨੀਲਮ ਬਜਾਜ, ਮੈਡਮ ਸੀਮਾ ਰਾਣੀ, ਮੈਡਮ ਪ੍ਰਵੀਨ ਕੌਰ ਅਤੇ ਮੈਡਮ ਅੰਜੂ ਬਾਲਾ ,ਪੂਰਨ ਸਿੰਘ , ਮੈਡਮ ਸੋਨਮ ਠਕਰਾਲ, ਕੁਲਬੀਰ ਸਿੰਘ, ਸੁਭਾਸ਼ ਕਟਾਰੀਆਂ, ਰਮੇਸ਼ ਕੁਮਾਰ ਨੇ ਇਸ ਖੇਡ ਪ੍ਰੋਗਰਾਮ ਦੀ ਸਫਲਤਾ ਲਈ ਪੂਰਨ ਸਹਿਯੋਗ ਦਿੱਤਾ।

ਬਲਾਕ ਸਪੋਰਟਸ ਅਫ਼ਸਰ ਸੁਰਿੰਦਰ ਵਿਨਾਇਕ,ਮੈਡਮ ਵੰਦਨਾ,ਮੈਡਮ ਮੀਨੂੰ ਬਾਲਾ,ਚਿਮਨ ਲਾਲ,ਰਾਮ ਕੁਮਾਰ, ਮੁਕੇਸ਼ ਕੁਮਾਰ , ਸਤਿੰਦਰ ਸਿੰਘ ਵੱਲੋਂ ਖੇਡਾਂ ਦੇ ਸੰਚਾਲਨ ਲਈ ਸੇਵਾਵਾਂ ਨਿਭਾਈਆਂ।

ਸਟੇਟ ਸੰਚਾਲਨ, ਕੁਲਬੀਰ ਸਿੰਘ,ਸੁਨੀਲ ਕੁਮਾਰ,ਮੈਡਮ ਨੀਤੂ ਅਰੋੜਾ , ਵਰਿੰਦਰ ਕੁੱਕੜ,ਮੈਡਮ ਰੇਖਾ ਸ਼ਰਮਾ, ਵਿਜੇ ਕੁਮਾਰ,ਅਤੇ ਗੋਬਿੰਦ ਵੱਲੋਂ ਬਾਖੂਬੀ ਕੀਤਾ ਗਿਆ। ਵੱਖ ਵੱਖ ਖੇਡ ਕਮੇਟੀਆ ਸਮੇਤ ਸਮੂਹ ਅਧਿਆਪਕਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Featured post

BFUHS NURSING ADMISSION 2024-25 : ਬਾਬਾ ਫਰੀਦ ਯੂਨੀਵਰਸਿਟੀ ਤੋਂ ਕਰੋ ਬੀਐਸਸੀ ਨਰਸਿੰਗ, 23 ਮਈ ਤੱਕ ਕਰੋ ਅਪਲਾਈ

  Baba Farid University of Health Sciences Invites Applications for Basic B.Sc. Nursing Course Baba Farid University of Health Sciences, Far...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends