ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਬੇਰੁੱਖੀ ਵਾਲਾ ਰਵੱਈਆ ਅਪਨਾਉਣ ਦੀ ਨਿਖੇਧੀ

 *ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਬੇਰੁੱਖੀ ਵਾਲਾ ਰਵੱਈਆ ਅਪਨਾਉਣ ਦੀ ਨਿਖੇਧੀ*


*2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਬਹਾਲ ਕਰਨ ਦੀ ਮੰਗ* 


*ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਪੈਨਸ਼ਨਾਂ ਸੋਧਣ ਅਤੇ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਯਕਮੁਸ਼ਤ ਦੇਣ ਦੀ ਮੰਗ*


*ਸਾਂਝੇ ਫਰੰਟ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰੇ ਸਰਕਾਰ*


ਨਵਾਂ ਸ਼ਹਿਰ 6 ਨਵੰਬਰ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ ਨੇ ਪਿਛਲੇ ਸਮੇਂ ਵਿੱਚ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਸਰਬਜੀਤ ਸਿੰਘ ਪੀ ਟੀ ਆਈ, ਗੁਰਬਖਸ਼ ਕੌਰ ਬਬਲੀ ਪਤਨੀ ਦਿਲਬਾਗ ਸਿੰਘ, ਕਾਂਤਾ ਦੇਵੀ ਪਤਨੀ ਓਮ ਪ੍ਰਕਾਸ਼ ਚੌਹਾਨ, ਗੁਰਚਰਨ ਕੌਰ ਪਤਨੀ ਕ੍ਰਿਸ਼ਨ ਦੇਵ, ਪ੍ਰੇਮ ਕੁਮਾਰ ਰੱਤੂ ਦੇ ਪਿਤਾ ਸ਼ਿਵ ਰਾਮ ਨੂੰ ਦੋ ਮਿੰਟ ਦਾ ਮੋਨ ਧਾਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮੇਂ ਕਰਨੈਲ ਸਿੰਘ ਰਾਹੋਂ ਸਾਬਕਾ ਬੀ ਪੀ ਈ ਓ, ਕੁਲਦੀਪ ਸਿੰਘ ਦੌੜਕਾ, ਸਰਵਣ ਰਾਮ, ਰਾਮ ਪਾਲ, ਸੁੱਚਾ ਰਾਮ ਸਾਬਕਾ ਬੀ ਪੀ ਈ ਓ, ਰੇਸ਼ਮ ਲਾਲ, ਰਾਮ ਲਾਲ, ਈਸ਼ਵਰ ਚੰਦਰ, ਹਰਮੇਸ਼ ਲਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਬੇਰੁੱਖੀ ਅਤੇ ਬੇਇਨਸਾਫੀ ਵਾਲਾ ਰਵੱਈਆ ਅਪਨਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ 14 ਅਕਤੂਬਰ ਦੀ ਰੋਸ ਰੈਲੀ ਉਪਰੰਤ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਕੇ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਹੈ। ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਦੀ ਵਿਰੋਧਤਾ ਕਰਕੇ ਹੋਂਦ ਵਿੱਚ ਆਈ ਬਦਲਾਅ ਵਾਲ਼ੀ ਸਰਕਾਰ ਉਨ੍ਹਾਂ ਹੀ ਨੀਤੀਆਂ ਨੂੰ ਧੜੱਲੇ ਨਾਲ ਲਾਗੂ ਕਰ ਰਹੀ ਹੈ, ਜਿਸ ਨਾਲ ਪੈਨਸ਼ਨਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਮੁਸਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।



          ਆਗੂਆਂ ਨੇ ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਅਤੇ ਸਰਕਾਰ ਵਲੋਂ 2011 ਵਿੱਚ ਲਾਗੂ ਕੀਤੀ ਗਈ ਉਚੇਰੀ ਗਰੇਡ ਪੇਅ ਬਹਾਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ, ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਤਨਖਾਹ ਕਮਿਸ਼ਨ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਸਿਫਾਰਸ਼ ਨੂੰ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ ਦੀ ਮੰਗ ਕੀਤੀ।

        ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ। 

         ਮੀਟਿੰਗ ਵਿੱਚ ਹਰਭਜਨ ਸਿੰਘ, ਰੇਸ਼ਮ ਲਾਲ, ਹਰਮੇਸ਼ ਲਾਲ, ਹਰਭਜਨ ਸਿੰਘ ਭਾਵੜਾ, ਕੇਵਲ ਰਾਮ, ਰਾਮ ਲਾਲ, ਈਸ਼ਵਰ ਚੰਦਰ, ਨਿਰੰਜਣ ਲਾਲ, ਅਮਰਜੀਤ ਸਿੰਘ, ਕੁਲਦੀਪ ਸਿੰਘ, ਸੋਖੀ ਰਾਮ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends