*ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ–‘ਕੀ ਤੁਹਾਡੀ ਵੋਟ ਬਣੀ ਹੈ?’ ਦੀ ਸ਼ੁਰੂਆਤ*

 *ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ–‘ਕੀ ਤੁਹਾਡੀ ਵੋਟ ਬਣੀ ਹੈ?’ ਦੀ ਸ਼ੁਰੂਆਤ*


- ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ


          ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ ਮੁਹਿੰਮ–‘ਕੀ ਤੁਹਾਡੀ ਵੋਟ ਬਣੀ ਹੈ?’ ਸ਼ੁਰੂ ਕੀਤੀ ਗਈ। ਇਸ ਮੁਹਿਮ ਤਹਿਤ ਯੋਗਤਾ ਮਿਤੀ 1 ਜਨਵਰੀ 2024 ਨੂੰ ਜਿਨਾਂ ਨੌਜਵਾਨਾਂ ਦੀ ਉਮਰ 18 ਸਾਲ ਹੋ ਜਾਵੇਗੀ ਉਨ੍ਹਾਂ ਦੀ ਵੋਟ ਬਣਾਈ ਜਾਵੇਗੀ। ਇਹ ਮੁਹਿੰਮ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਚਲਾਈ ਜਾਵੇਗੀ। ਭਾਰਤ ਚੋਣ ਕਮਿਸ਼ਨ ਵਲੋਂ ਨੌਜਵਾਨਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ/ਪ੍ਰਾਇਮਰੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ/ਪ੍ਰਾਇਮਰੀ 4 ਡੈਡੀਕੇਟਿਡ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ।



          ਇਸ ਮੁਹਿੰਮ ਤਹਿਤ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਵੱਲੋ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਵਿਖੇ 03 ਨਵੰਬਰ 2023 ਤੋਂ 06 ਨਵੰਬਰ 2023 ਤੱਕ ਮਨਾਏ ਜਾ ਰਹੇ 64ਵੇਂ ਪੰਜਾਬ ਯੂਨੀਵਰਸਿਟੀ ਇੰਟਰ ਜ਼ੋਨਲ ਯੂਥ ਅਤੇ ਸੱਭਿਆਚਾਰਕ ਮੇਲੇ ਦੌਰਾਨ ਕਾਜਲ ਕੈਂਪਸ ਵਿੱਚ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਲਈ 4 ਰੋਜ਼ਾ ਵੋਟਰ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿੱਚ ਲਗਭੱਗ 15 ਤੋਂ ਵੱਧ ਕਾਲਜਾਂ ਦੇ ਲਗਭਗ 2000 ਤੋਂ 2200 ਤੱਕ ਦੇ ਵਿਦਿਆਰਥੀ ਵੱਖ-ਵੱਖ ਕਲਚਰਲ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆਏ ਹੋਏ ਹਨ।


          ਇਸ ਮੌਕੇ ਕੈਂਪ ਲਗਾ ਕੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਜਿਨ੍ਹਾਂ ਦੀ ਵੋਟ ਹੁਣ ਤੱਕ ਨਹੀਂ ਬਣੀ ਉਨ੍ਹਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟ ਬਣਾਉਣ ਲਈ ਫਾਰਮ ਵੀ ਭਰੇ ਗਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮੁਹਿੰਮ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਕਾਲਜਾਂ ਵਿੱਚ ਮਿਤੀ 9 ਦਸੰਬਰ 2023 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਵਿਦਿਆਰਥੀਆਂ/ਆਮ ਜਨਤਾ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।


----

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends