ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ


ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਫ਼ਰੀਦਕੋਟ 06 ਨਵੰਬਰ ( Pbjobsoftoday) 

ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੌਵੀਂ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ।


ਊਨਾਂ ਦੱਸਿਆ ਕਿ ਜੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ । ਉਹ ਯੁਵਕ ਸਵੇਰੇ 09:00 ਵਜੇ ਤੋਂ 11.30 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ ।


ਉਨ੍ਹਾਂ ਦੱਸਿਆ ਕਿ ਯੁਵਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਦਸ਼ਤਾਵੇਜ਼ ਜਿਵੇ ਕਿ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ ਅਗਰ ਅਪਲਾਈ ਨਹੀਂ ਕੀਤਾ ਤਾਂ ਵੀ ਯੁਵਕ ਟ੍ਰੇਨਿੰਗ ਲਈ ਆ ਸਕਦਾ ਹੈ ਅਤੇ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ . ਥੱਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends