BREAKING NEWS: ਇਸ ਮਹੀਨੇ ਦੀ ਤਨਖਾਹ ਮਿਲੇਗੀ ਦੇਰੀ ਨਾਲ, 6 ਦਸੰਬਰ ਤੱਕ ਹੜਤਾਲ ਵਿੱਚ ਵਾਧਾ
ਚੰਡੀਗੜ੍ਹ, 28 ਨਵੰਬਰ 2023
ਮਿਤੀ 8-11-2023 ਤੋਂ ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 6 ਦਸੰਬਰ ਤੱਕ ਵਾਧਾ ਕਰਕੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਦਾ ਦਫਤਰੀ ਕੰਮ ਠੱਪ ਕੀਤਾ ਜਾਵੇਗਾ। ਇਹ ਫੈਸਲਾ ਮਨਿਸਟਰੀਅਲ ਸਟਾਫ ਯੂਨੀਅਨ ਵੱਲੋਂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ PSMSU ਵੱਲੋਂ ਹੜਤਾਲ ਮਿਤੀ 06.12.2023 ਤੱਕ ਵਧਾਈ ਗਈ ਹੈ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਦੌਰਾਨ ਵਿਧਾਨ ਸਭਾ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਭੇਜਿਆ ਜਾਵੇਗਾ ਹੜਤਾਲ ਦੌਰਾਨ ਤਨਖਾਹਾਂ ਦੇ ਬਿੱਲ ਨਹੀਂ ਬਣਨਗੇ ਅਤੇ ਕੈਬਨਿਟ ਮੰਤਰੀਆਂ ਨੂੰ ਜਿਲੇ ਚ ਆਉਣ ਤੇ ਕਾਲੀਆ ਝੰਡੀਆ ਦਿਖਾਈਆਂ ਜਾਣਗੀਆਂ।
ਇਸ ਕਾਰਨ ਮੁਲਾਜ਼ਮਾਂ ਨੂੰ ਇਸ ਮਹੀਨੇ ਦੀ ਤਨਖਾਹ ਦੇਰੀ ਨਾਲ ਮਿਲਣ ਦੀ ਸੰਭਾਵਨਾ ਹੈ। ਜਦੋਂ ਤੱਕ ਸਰਕਾਰ ਵੱਲੋਂ ਹੜਤਾਲ ਖਤਮ ਨਹੀਂ ਕਰਵਾਈ ਜਾਂਦੀ ਉਦੋਂ ਤੱਕ ਮੁਲਾਜ਼ਮਾਂ ਨੂੰ ਤਨਖਾਹ ਦੇ ਲਾਲੇ ਪੈ ਸਕਦੇ ਹਨ।
ਕੀ ਹਨ PSMSU ਦੀਆਂ ਮੰਗਾਂ:-
ਯੂਨੀਅਨ ਅਨੁਸਾਰ:- ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ ਗਿਆ ਸੀ। ਮੁਲਾਜ਼ਮਾਂ ਦੇ ਜੀ.ਪੀ. ਫੰਡ ਖਾਤੇ ਖੋਲ੍ਹਣ ਸਬੰਧੀ ਸਹਿਮਤੀ ਪ੍ਰਗਟਾਈ ਸੀ ਅਤੇ SOP ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਅਤੇ ਜਲਦੀ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਸਟੈਨੋ ਦੀ ਤਰੱਕੀ ਲਈ ਤਜਵੀਜ਼ ਜਲਦ ਕੈਬਨਿਟ ਸਬ ਕਮੇਟੀ ਦੇ ਸਾਹਮਣੇ ਪੇਸ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀ ਨਾਲ ਵਿਚਾਰਨ ਲਈ ਜਥੇਬੰਦੀ ਨੂੰ ਕਿਹਾ ਗਿਆ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਸੀ ਕਿ ਕਮੇਟੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ, ਸੀਨੀਅਰ ਸਹਾਇਕ ਦੀਆਂ 25 ਪ੍ਰਤੀਸ਼ਤ ਸਿੱਧੀ ਭਰਤੀ ਦੀਆਂ ਪੋਸਟਾਂ ਖਤਮ ਕਰਕੇ 💯% ਤਰੱਕੀ ਰਾਹੀਂ ਭਰਨ ਲਈ ਤਜਵੀਜ਼ ਪੇਸ਼ ਕਰਨ ਸਬੰਧੀ ਅਧਿਕਾਰੀਆਂ ਨੂੰ ਕਿਹਾ ਗਿਆ ਸੀ, ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਪ੍ਰਮੋਸ਼ਨ ਲਈ ਤਜਰਬਾ ਖਤਮ ਕਰਨ ਲਈ ਪ੍ਰਪੋਜਲ ਪੁੱਟ ਕਰਨ ਲਈ ਕਿਹਾ ਗਿਆ ਸੀ, ਤਰਸ ਦੇ ਅਧਾਰ ਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ 120 ਘੰਟੇ ਕੰਪਿਊਟਰ ਟ੍ਰੇਨਿੰਗ ਦਾ ਕੋਰਸ ਮੰਨਣ ਦਾ ਪੱਤਰ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਸੀ, ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਵਿਭਾਗਾਂ ਨੂੰ ਹਦਾਇਤ ਕਰਨ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਅਸਾਮੀ ਖਾਲੀ ਹੋਣ ਤੋਂ ਇੱਕ ਮਹੀਨੇ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਤਰੱਕੀ ਰਾਹੀਂ ਭਰੀਆਂ ਜਾਣ।
ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰਕੇ ਜਥੇਬੰਦੀ ਨਾਲ 20 ਦਿਨਾਂ ਦੇ ਅੰਦਰ ਅੰਦਰ ਕੈਬਨਿਟ ਸਬ ਕਮੇਟੀ ਨਾਲ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ|ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਨਾ ਤਾਂ ਮੀਟਿੰਗ ਦੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਅਤੇ ਨਾ ਹੀ ਮੰਨੀਆਂ ਗਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਜਥੇਬੰਦੀਆਂ ਨਾਲ ਦੁਬਾਰਾ ਪੈਨਲ ਮੀਟਿੰਗ ਕੀਤੀ ਗਈ ਹੈ।
ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਵੱਲੋਂ ਦੱਸਿਆ ਕਿ ਮਿਤੀ 8-11-2023 ਤੋਂ ਪੰਜਾਬ ਦਾ ਸਮੁੱਚੇ ਮੁਲਾਜ਼ਮਾਂ ਵੱਲੋਂ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ ਮਿਤੀ 20-11-2023 ਤੱਕ ਦਾ ਵਾਧਾ ਕੀਤਾ ਗਿਆ ਸੀ। ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਗਿਆ ਜਿਸ ਕਰਕੇ ਜਥੇਬੰਦੀ ਵੱਲੋਂ ਮਜਬੂਰਨ ਹੜਤਾਲ ਵਿੱਚ ਵਾਧਾ ਕਰਨਾ ਪਿਆ ਹੈ|