EARTHQUAKE: ਨੇਪਾਲ ਚ ਆਇਆ 6.4 ਨਾਲ ਤੀਬਰਤਾ ਭੂਚਾਲ, 48 ਲੋਕਾਂ ਦੀ ਮੌਤ, ਦਿੱਲੀ ਸਮੇਤ ਭਾਰਤ ਦੇ ਕਈ ਸੂਬਿਆਂ ਵਿੱਚ ਝਟਕੇ

 EARTHQUAKE: ਨੇਪਾਲ ਚ ਆਇਆ ਭੂਚਾਲ, 64 ਲੋਕਾਂ ਦੀ ਮੌਤ, ਦਿੱਲੀ ਸਮੇਤ ਉਤਰ ਭਾਰਤ ਦੇ ਕਈ ਸੂਬਿਆਂ ਵਿੱਚ ਝਟਕੇ 



ਨੇਪਾਲ 'ਚ ਸ਼ੁੱਕਰਵਾਰ ਰਾਤ 11:32 ਵਜੇ 6.4 ਤੀਬਰਤਾ ਦਾ ਭੂਚਾਲ ਆਇਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਨੇਪਾਲ ਵਿੱਚ ਭੂਚਾਲ ਕਾਰਨ ਕਰੀਬ 48 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 28 ਮੌਤਾਂ ਰੁਕਮ ਪੱਛਮੀ ਵਿੱਚ ਹੋਈਆਂ ਅਤੇ 20 ਮੌਤਾਂ ਜਾਜਰਕੋਟ ਵਿੱਚ ਹੋਈਆਂ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਨੇਪਾਲੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।



ਨੇਪਾਲ ਦੇ ਭੂਚਾਲ ਦੇ ਝਟਕੇ ਦਿੱਲੀ, ਨੋਇਡਾ, ਗਾਜ਼ੀਆਬਾਦ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵੀ ਮਹਿਸੂਸ ਕੀਤੇ ਗਏ। ਇਸਦਾ ਕੇਂਦਰ ਨੇਪਾਲ ਵਿੱਚ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭਾਰਤ ਵਿੱਚ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends