HISTORICAL WIN : ਭਾਰਤ ਨੇ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ

 HISTORICAL WIN : ਭਾਰਤ ਨੇ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ 

ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਹਰਾਕੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ।358 ਦੌੜਾਂ ਦੇ ਟੀਚੇ ਦੇ ਜਵਾਬ 'ਚ ਸ਼੍ਰੀਲੰਕਾ ਦੀ ਟੀਮ 19.4 ਓਵਰਾਂ 'ਚ ਸਿਰਫ 55 ਦੌੜਾਂ 'ਤੇ ਹੀ ਸਿਮਟ ਗਈ। ਇਸ ਹਾਰ ਨਾਲ ਸ਼੍ਰੀਲੰਕਾ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਸ੍ਰੀਲੰਕਾ ਲਈ ਕਾਸੁਨ ਰਜਿਥਾ ਨੇ 14 ਦੌੜਾਂ, ਐਂਜੇਲੋ ਮੈਥਿਊਜ਼ ਨੇ 12 ਦੌੜਾਂ ਅਤੇ ਮਹਿਸ਼ ਤੀਕਸ਼ਨਾ ਨੇ 12 ਦੌੜਾਂ ਬਣਾਈਆਂ। ਟੀਮ ਦੇ ਪੰਜ ਬੱਲੇਬਾਜ਼ ਖਾਤਾ ਵੀ ਨਹੀਂ ਖੋਲ੍ਹ ਸਕੇ। ਭਾਰਤ ਲਈ ਮੁਹੰਮਦ ਸ਼ਮੀ ਨੇ 5 ਅਤੇ ਮੁਹੰਮਦ ਸਿਰਾਜ ਨੇ 3 ਵਿਕਟਾਂ ਲਈਆਂ।



ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 8 ਵਿਕਟਾਂ 'ਤੇ 357 ਦੌੜਾਂ ਬਣਾਈਆਂ। ਟੀਮ ਲਈ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 92 ਦੌੜਾਂ ਦੀ ਪਾਰੀ ਖੇਡੀ। ਜਦਕਿ ਵਿਰਾਟ ਕੋਹਲੀ ਨੇ 88 ਅਤੇ ਸ਼੍ਰੇਅਸ ਅਈਅਰ ਨੇ 82 ਦੌੜਾਂ ਬਣਾਈਆਂ।


 ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਦਿਲਸ਼ਾਨ ਮਦੁਸ਼ੰਕਾ ਨੇ 5 ਖਿਡਾਰੀਆਂ ਨੂੰ ਸ਼ਿਕਾਰ ਬਣਾਇਆ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ 357 ਦੌੜਾਂ ਬਣਾਈਆਂ ਸਨ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends