JOBS IN MOGA : ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 20 ਤੇ 21 ਨਵੰਬਰ ਨੂੰ ਰੋਜ਼ਗਾਰ ਕੈਂਪ ਹੋਣਗੇ ਆਯੋਜਿਤ

 ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 20 ਤੇ 21 ਨਵੰਬਰ ਨੂੰ ਰੋਜ਼ਗਾਰ ਕੈਂਪ ਹੋਣਗੇ ਆਯੋਜਿਤ

-ਐਡਵਾਈਜ਼ਰ, ਅਸਿਸਟੈਂਟ ਮੈਨੇਜਰ, ਬ੍ਰਾਂਚ ਮੈਨੇਜਰ ਸੇਲਜ਼ ਐਗਜੀਕਿਉਟਿਵ ਆਦਿ ਆਸਾਮੀਆਂ ਉੱਪਰ ਹੋਵੇਗੀ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

-ਵੱਧ ਤੋਂ ਵੱਧ ਪ੍ਰਾਰਥੀ ਲੈਣ ਰੋਜ਼ਗਾਰ ਕੈਂਪਾਂ ਦਾ ਲਾਹਾ-ਡਿੰਪਲ ਥਾਪਰ

ਮੋਗਾ, 17 ਨਵੰਬਰ:

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ 20 ਨਵੰਬਰ 2023 ਨੂੰ ਸਕਾਈ ਅਚੀਵਰ ਇੰਟਰਨੈਸ਼ਨਲ ਕੰਪਨੀ ਵੱਲੋਂ, 21 ਨਵੰਬਰ ਨੂੰ ਮੈਕਸ ਲਾਈਫ਼ ਇੰਸ਼ੋਰੈਂਸ ਕੰਪਨੀ ਦੁਆਰਾ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾਵੇਗਾ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ 20 ਨਵੰਬਰ ਦੇ ਰੋਜ਼ਗਾਰ ਕੈਂਪ ਵਿੱਚ ਅਚੀਵਰ ਇੰਟਰਨੈਸ਼ਨਲ ਕੰਪਨੀ ਵੱਲੋਂ ਟੀਮ ਲੀਡਰ, ਸੇਲਜ਼ ਐਗਜੀਕਿਉਟਿਵ, ਅਸਿਸਟੈਂਟ ਮੈਨੇਜਰ, ਬ੍ਰਾਂਚ ਮੈਨੇਜਰ ਦੀਆਂ 100 ਅਸਾਮੀਆਂ ਲਈ ਇੰਟਰਵਿਊ ਜਰੀਏ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ 21 ਨਵੰਬਰ ਨੂੰ ਮੈਕਸ ਲਾਈਫ਼ ਇੰਸ਼ੋਰੈਂਸ ਕੰਪਨੀ ਵੱਲੋਂ ਐਡਵਾਈਜ਼ਰਾਂ ਦੀਆਂ ਆਸਾਮੀਆਂ ਲਈ ਇੰਟਰੀਵਿਊ ਜਰੀਏ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ।

ਸ੍ਰੀਮਤੀ ਡਿੰਪਲ ਥਾਪਰ ਨੇ ਦਸਵੀਂ, ਬਾਰਵ੍ਹੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਪ੍ਰਾਰਥੀਆਂ, ਸਾਬਕਾ ਫੌਜੀਆਂ ਨੂੰ ਅਪੀਲ ਕੀਤੀ ਕਿ ਆਪਣੇ ਲੋੜੀਂਦੇ ਦਸਤਾਵੇਜ, ਰੀਜਿਊਮ ਆਦਿ ਲੈ ਕੇ ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਮੋਗਾ, ਚਿਨਾਬ ਜੇਹਲਮ ਬਲਾਕ, ਤੀਜੀ ਮੰਜ਼ਿਲ ਡੀ.ਸੀ.ਕੰਪਲੈਕਸ ਨੈਸਲੇ ਦੇ ਸਾਹਮਣੇ ਵਿਖੇ ਪਹੁੰਚ ਕੇ ਜਾਂ ਸਹਾਇਤਾ ਨੰਬਰ 62392-66860 ਤੇ ਸੰਪਰਕ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends