ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਸੱਭ ਦੀ ਸਾਂਝੀ ਜਿੰਮੇਵਾਰੀ-ਡੀਈਓ ਸੁਖਵੀਰ ਸਿੰਘ ਬੱਲ,ਡਿਪਟੀ ਡੀਈਓ ਪੰਕਜ਼ ਅੰਗੀ

 ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਖਵੀਰ ਸਿੰਘ ਬੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੇ ਮਿਸ਼ਨ 100 ਪ੍ਰਤੀਸ਼ਤ ਦੀ ਪ੍ਰਾਪਤੀ ਲਈ ਜ਼ਿਲ੍ਹੇ ਦੇ ਸਮੂਹ ਤਹਿਸੀਲ ਇੰਚਾਰਜ,ਬੀਐਨਓ ਅਤੇ ਕਲੱਸਟਰ ਇੰਚਾਰਜਾ  ਨਾਲ ਵਰਚੂਅਲ ਮੀਟਿੰਗ ਕੀਤੀ 


ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਸੱਭ ਦੀ ਸਾਂਝੀ ਜਿੰਮੇਵਾਰੀ-ਡੀਈਓ ਸੁਖਵੀਰ ਸਿੰਘ ਬੱਲ,ਡਿਪਟੀ ਡੀਈਓ ਪੰਕਜ਼ ਅੰਗੀ



ਸਾਫ ਸਕੂਲ ਮੁਹਿੰਮ ਸਵਾਰੇਗੀ ਸਕੂਲਾਂ ਦਾ ਚਿਹਰਾ 



ਮਾਣਯੋਗ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਨੇ ਪੂਰੀ ਕਮਰ ਕੱਸ ਲਈ ਹੈ। ਸਿੱਖਿਆ ਮੰਤਰੀ ਵੱਲੋਂ  ਲਏ ਫੈਸਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਸੁਖਵੀਰ ਸਿੰਘ ਬੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀਅਤੇ ਪੰਕਜ਼ ਕੁਮਾਰ ਅੰਗੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਤਹਿਸੀਲ ਇੰਚਾਰਜਾ, ਬੀਐਨਓ ਅਤੇ ਕਲੱਸਟਰ ਇੰਚਾਰਜਾ ਨਾਲ ਮਿਸ਼ਨ ਇੱਕ ਜ਼ਰੂਰੀ  ਵਰਚੂਅਲ ਮੀਟਿੰਗ ਗਈ ਕੀਤੀ । ਜਿਸ ਵਿੱਚ ਡੀਈਓ ਸੁਖਵੀਰ ਸਿੰਘ ਬੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਤਹਿਸੀਲ ਇੰਚਾਰਜਾ, ਬੀਐਨਓ , ਕਲੱਸਟਰ ਇੰਚਾਰਜਾ , ਸਕੂਲ ਮੁੱਖੀਆਂ ਅਤੇ ਅਧਿਆਪਕਾਂ  ਨੂੰ ਮਿਸ਼ਨ 100 ਪ੍ਰਤੀਸਤ ਦੀ ਸਫਲਤਾ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜ਼ੋ ਮਿੱਥੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹਰ ਸੰਭਵ ਯਤਨ ਕਰ ਕੇ ਸਖ਼ਤ ਮਿਹਨਤ ਕਰਾ ਕੇ ਓਹਨਾਂ ਦਾ ਵਿਦਿਅਕ ਪੱਧਰ ਉੱਚਾ ਚੁੱਕਿਆ ਜਾਵੇ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਚੰਗੇ ਅੰਕ ਦਿਵਾ ਕੇ ਮੈਰਿਟ ਵਿੱਚ ਲਿਆਉਣ ਲਈ ਸਿਰਤੋੜ ਕੋਸ਼ਿਸ਼ ਕੀਤੀ ਜਾਵੇ। ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਅਧਾਰ ਬਣਾ ਕੇ 0 ਤੋਂ 40 ਪ੍ਰਤੀਸ਼ਤ, 40 ਤੋਂ 80 ਪ੍ਰਤੀਸ਼ਤ, 80 ਪ੍ਰਤੀਸ਼ਤ ਤੋਂ ਵੱਧ ਅੰਕਾਂ ਵਾਲੇ ਗਰੁੱਪਾਂ ਵਿੱਚ ਵੰਡ ਕੇ ਮਿਹਨਤ ਕਰਵਾਈ ਜਾਵੇ 'ਤੇ ਓਹਨਾਂ ਨੂੰ ਅਗਲੇ ਦਰਜੇ ਵਿੱਚ ਲਿਜਾਣ ਦੇ ਯਤਨ ਕੀਤੇ ਜਾਣ। ਉਹਨਾਂ ਨੇ  ਮਿਸ਼ਨ ਸਮਰੱਥ ਪ੍ਰੋਗਰਾਮ ਨੂੰ ਅੱਗੇ ਵਧਾਉਣ ਅਤੇ ਇਸ ਦੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਓਹਨਾਂ ਅਧਿਆਪਕਾਂ ਨੂੰ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਕਿ ਉਹ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ। 

ਡਿਪਟੀ ਡੀਈਓ ਪੰਕਜ਼ ਕੁਮਾਰ ਅੰਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਫ ਸਕੂਲ ਮੁਹਿੰਮ ਤੇ ਵੱਧ ਤੋਂ ਵੱਧ ਕੰਮ ਕੀਤਾ ਜਾਵੇ ਉਹਨਾਂ ਕਿ ਸਕੂਲ ਦੇ ਕਲਾਸ ਰੂਮ ਤੋਂ ਲੈ ਕੇ ਸਮੁੱਚਾ ਚੌਗਿਰਦਾ ਸਾਫ ਸੁਥਰਾ ਹੋਣਾ ਚਾਹੀਦਾ ਹੈ।

ਉਹਨਾਂ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਕਿ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਮਿਸ਼ਨ 100 ਪ੍ਰਤੀਸ਼ਤ ਦਾ ਪ੍ਰਣ ਕਰਵਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਹੋ ਸਕੇ। ਉਹਨਾ ਕਿਹਾ ਕਿ ਮਿਸ਼ਨ ਸੌ ਪ੍ਰਤੀਸ਼ਤ ਦੀ ਸਫ਼ਲਤਾ ਨਾਲ ਆਮ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ਼ ਵਧੇਗਾ ਤੇ ਅਧਿਆਪਕਾਂ ਦਾ ਸਮਾਜ ਵਿੱਚ ਸਤਿਕਾਰ ਵਧੇਗਾ। ਉਹਨਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਵੀ 100 ਪ੍ਰਤੀਸ਼ਤ ਯਕੀਨੀ ਬਣਾਉਣ ਲਈ ਪ੍ਰੇਰਿਆ।

 ਇਸ ਮੌਕੇ ਤੇ  ਗੌਤਮ ਗੌੜ੍ਹ, ਅਸ਼ੋਕ ਧਮੀਜਾ ਅਤੇ ਨਰੇਸ਼ ਸ਼ਰਮਾ  ਨੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਆਉਣ ਵਾਲੇ ਸੈਸ਼ਨ ਲਈ ਵੱਧ ਤੋਂ ਵੱਧ ਦਾਖ਼ਲੇ ਕੀਤੇ ਜਾਣ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਸਮਾਰਟ ਯੂਨੀਫ਼ਾਰਮ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਵਿਦਿਆਰਥੀ ਵਰਦੀ ਵਿੱਚ ਸਕੂਲ ਆਉਣ ਅਤੇ ਸਕੂਲਾ ਵਿੱਚ ਸਾਫ ਸਫਾਈ ਨੂੰ ਬੜਾਵਾ ਦਿੱ ਤਾ ਜਾਵੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends