ਐੱਸ.ਡੀ.ਐੱਮ. ਰਾਜਪੁਰਾ ਜਸਲੀਨ ਕੌਰ ਭੁੱਲਰ ਨੇ ਮੈਗਾ ਪੀਟੀਐੱਮ 3.0 ਦਾ ਦੌਰਾ ਕੀਤਾ
ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਨਤੀਜਾ ਦੇਖਿਆ ਅਤੇ ਮਾਪਿਆਂ ਨਾਲ ਕੀਤੀ ਗੱਲਬਾਤ
ਪੰਜਾਬ ਸਰਕਾਰ ਦੇ ਨਿਰਦੇਸ਼ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐੱਮ 3.0 ਆਯੋਜਿਤ ਕੀਤੀ ਗਈ
ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਰਾਜਪੁਰਾ ਟਾਊਨ ਵਿਖੇ ਮੈਗਾ ਪੀਟੀਐੱਮ 3.0 ਆਯੋਜਿਤ ਕੀਤੀ ਗਈ ਜਿਸ ਵਿੱਚ ਰਾਜਪੁਰਾ ਦੇ ਐੱਸ.ਡੀ.ਐੱਮ. ਜਸਲੀਨ ਕੌਰ ਭੁੱਲਰ ਨੇ ਉਚੇਚੇ ਤੌਰ ਤੇ ਪੁੱਜ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਜਸਲੀਨ ਕੌਰ ਭੁੱਲਰ ਐੱਸ.ਡੀ.ਐੱਮ. ਰਾਜਪੁਰਾ ਨੇ ਸਰਕਾਰੀ ਕੋ: ਐਡ. ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਕੂਲ ਐੱਨ.ਟੀ.ਸੀ. ਨੰਬਰ 1 ਅਤੇ 2 ਵਿੱਚ ਵੀ ਦੌਰਾ ਕੀਤਾ।
ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਸੱਦੇ ਅਨੁਸਾਰ ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਨਤੀਜਿਆਂ, ਸਹਿ ਅਕਾਦਮਿਕ ਕਿਰਿਆਵਾਂ ਦੇ ਪ੍ਰਦਰਸ਼ਨ, ਮਿਸ਼ਨ 100 ਫੀਸਦੀ ਲਈ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ, ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਕਰਵਾਉਣ, ਵਿਦਿਆਰਥੀਆਂ ਦੀ ਹਾਜ਼ਰੀ ਪ੍ਰਤੀਸ਼ਤ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਨਵੇਂ ਕਾਰਜਾਂ ਜਿਵੇਂ ਸਕੂਲ ਆਫ ਐਮੀਨੈਂਸ, ਬਿਜਨਸ ਬਲਾਸਟਰ ਪ੍ਰੋਗਰਾਮ, ਗੁਣਾਤਮਕ ਸਿੱਖਿਆ ਲਈ ਮਿਸ਼ਨ ਸਮਰੱਥ ਦੇ ਟੀਚਿਆਂ ਅਤੇ ਪ੍ਰਕਿਰਿਆ ਬਾਰੇ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ। ਸਕੂਲਾਂ ਵਿੱਚ ਵਿਦਿਆਰਥੀਆਂ ਦੇ ਨਾਲ ਨਾਲ ਮਾਪਿਆਂ ਨੂੰ ਸਾਹਿਤ ਨਾਲ ਜੋੜਨ ਲਈ ਲਾਇਬ੍ਰੇਰੀ ਲੰਗਰ ਤਹਿਤ ਸਕੂਲਾਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਾਹਿਤਕ ਕਿਤਾਬਾਂ ਵੀ ਜਾਰੀ ਕੀਤੀਆਂ। ਇਸਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪੇਂਟਿੰਗ, ਬੈਸਟ ਆਉਟ ਆਫ ਵੇਸਟ, ਸਿੱਖਿਆ ਦੇਣ ਵਾਲੇ ਮਾਡਲ ਵੀ ਪ੍ਰਦਰਸ਼ਿਤ ਕੀਤੇ ਗਏ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਰਾਜਿੰਦਰ ਸਿੰਘ ਚਾਨੀ, ਕੁਲਦੀਪ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ, ਰਾਜੀਵ ਕੁਮਾਰ ਹੈੱਡ ਮਾਸਟਰ, ਪ੍ਰਿੰਸੀਪਲ ਜਸਬੀਰ ਕੌਰ, ਮੇਜਰ ਸਿੰਘ, ਸੰਗੀਤਾ ਵਰਮਾ, ਜਗਜੀਤ ਸਿੰਘ ਜੱਗੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਅਤੇ ਵਿਦਿਆਰਥੀਆਂ ਨੇ ਮੈਗਾ ਪੀਟੀਐੱਮ ਵਿੱਚ ਸ਼ਮੂ ਲੀਅਤ ਕੀਤੀ।