ਲੁਧਿਆਣਾ(16 ਦਸੰਬਰ) ਵਿਧਾਇਕ ਪਰਾਸ਼ਰ ਅਤੇ ਡਿਪਟੀ ਕਮਿਸ਼ਨਰ ਮਲਿਕ, ਇਸਲਾਮੀਆ ਸਕੂਲ ਵਿਖੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਦੇ ਹੋਏ ਰੂਬਰੂ*


*ਵਿਧਾਇਕ ਪਰਾਸ਼ਰ ਅਤੇ ਡਿਪਟੀ ਕਮਿਸ਼ਨਰ ਮਲਿਕ, ਇਸਲਾਮੀਆ ਸਕੂਲ ਵਿਖੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਦੇ ਹੋਏ ਰੂਬਰੂ*

*-ਕਿਹਾ! ਇਹ ਵਿਲੱਖਣ ਪਹਿਲਕਦਮੀ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ*


- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਇਸਲਾਮੀਆ ਸਕੂਲ ਵਿਖੇ ਇੱਕ ਮੈਗਾ ਪੇਰੈਂਟਸ ਟੀਚਰਜ਼ ਮੀਟ (ਪੀ.ਟੀ.ਐਮ.) ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਉਨ੍ਹਾਂ ਇਸ ਪੀ.ਟੀ.ਐਮ. ਬਾਰੇ ਆਪਣੇ ਤਜ਼ਰਬੇ ਬਾਰੇ ਵਿਚਾਰ ਵਟਾਂਦਰੇ ਲਈ ਮਾਪਿਆਂ ਨਾਲ ਗੱਲਬਾਤ ਕੀਤੀ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਕੂਲੀ ਪੜ੍ਹਾਈ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮਾਪਿਆਂ ਨੇ ਸਕੂਲ ਦੇ ਅਧਿਆਪਕਾਂ, ਪੜ੍ਹਾਈ ਦੇ ਕੋਰਸ, ਉਨ੍ਹਾਂ ਦੀ ਵਿੱਦਿਅਕ ਕਾਰਗੁਜ਼ਾਰੀ, ਸਕੂਲ ਵਿੱਚ ਉਨ੍ਹਾਂ ਦੇ ਵਿਹਾਰ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਦੇ ਹੋਰ ਪਹਿਲੂਆਂ ਬਾਰੇ ਜਾਣੂ ਕਰਵਾਇਆ।


ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਧਿਆਪਕ ਮਾਪਿਆਂ ਤੋਂ ਕੀਮਤੀ ਫੀਡਬੈਕ ਵੀ ਪ੍ਰਾਪਤ ਕਰਨਗੇ ਤਾਂ ਜੋ ਲੋੜ ਪੈਣ 'ਤੇ ਉਹ ਸਿਸਟਮ ਨੂੰ ਸੁਧਾਰਨ ਲਈ ਜ਼ਰੂਰੀ ਕਦਮ ਚੁੱਕ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਕਿਸਮਤ ਨੂੰ ਘੜਨ ਵਿੱਚ ਅਧਿਆਪਕ ਅਤੇ ਮਾਪੇ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਦੋਵਾਂ ਦਾ ਤਾਲਮੇਲ ਵਿਦਿਆਰਥੀਆਂ ਦੇ ਜੀਵਨ ਵਿੱਚ ਚਮਤਕਾਰ ਕਰ ਸਕਦਾ ਹੈ।


ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ।


ਉਨ੍ਹਾਂ ਵਿਦਿਆਰਥੀਆਂ ਨੂੰ ਕਦੇ ਵੀ ਹਾਰ ਨਾ ਮੰਨਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਫਲਤਾ ਅਤੇ ਅਸਫਲਤਾ ਜ਼ਿੰਦਗੀ ਦਾ ਹਿੱਸਾ ਹਨ ਅਤੇ ਜੋ ਚੁਣੌਤੀਆਂ ਅਤੇ ਔਕੜਾਂ ਤੋਂ ਪਾਰ ਪਾ ਲੈਂਦੇ ਹਨ, ਉਨ੍ਹਾਂ ਨੂੰ ਦੁਨੀਆ ਹਮੇਸ਼ਾ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦੇ ਗੁਣ ਧਾਰਨ ਕਰਨੇ ਚਾਹੀਦੇ ਹਨ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹਨ।


ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸ਼ਾਨ ਨੂੰ ਮੁੜ ਬੁਲੰਦ ਕਰਨ ਲਈ ਬਹੁਪੱਖੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ। ਸਰਕਾਰ ਨੇ ਪਹਿਲਾਂ ਹੀ ਬੁਨਿਆਦੀ ਢਾਂਚੇ ਨੂੰ ਵਧਾ ਕੇ ਅਤੇ ਅਧਿਆਪਕਾਂ ਅਤੇ ਹੋਰ ਸਟਾਫ ਦੀ ਭਰਤੀ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਸ਼ਕਤ ਬਣਾਉਣ 'ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਤਾ ਦੱਸਦਿਆਂ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚ ਮੋਹਰੀ ਬਣਾਉਣ ਲਈ ਸੁਹਿਰਦ ਯਤਨ ਕਰੇਗੀ।


ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵੀ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends