ਮੋਹਾਲੀ (16 ਦਸੰਬਰ) ਮੈਗਾ ਪੀਟੀਐੱਮ 'ਮਾਪੇ-ਅਧਿਆਪਕ ਮਿਲਣੀ' ਵਿੱਚ ਵੱਡੇ ਉਤਸ਼ਾਹ ਨਾਲ਼ ਮਾਪਿਆਂ ਨੇ ਕੀਤੀ ਸ਼ਿਰਕਤ

 ਮੈਗਾ ਪੀਟੀਐੱਮ 'ਮਾਪੇ-ਅਧਿਆਪਕ ਮਿਲਣੀ' ਵਿੱਚ ਵੱਡੇ ਉਤਸ਼ਾਹ ਨਾਲ਼ ਮਾਪਿਆਂ ਨੇ ਕੀਤੀ ਸ਼ਿਰਕਤ


ਜ਼ਿਲ੍ਹਾ ਮੋਹਾਲੀ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਭਾਰੀ ਗਿਣਤੀ ਵਿੱਚ ਮਾਪਿਆਂ ਨੇ ਬੱਚਿਆਂ ਦੀ ਜਾਣੀ ਕਾਰਗੁਜ਼ਾਰੀ




ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਦੂਰ‌‌‌ ਅੰਦੇਸ਼ੀ ਸੋਚ ਸਦਕਾ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ, ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਮੋਹਾਲੀ ਦੇ ਸਮੂਹ ਸਰਕਾਰੀ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ ਪੀਟੀਐੱਮ 'ਮਾਪੇ-ਅਧਿਆਪਕ ਮਿਲਣੀ' ਦਾ ਆਯੋਜਨ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਡੀਈਓ ਸੈਕੰਡਰੀ ਡਾ.ਗਿੰਨੀ ਦੁੱਗਲ ਨੇ ਦੱਸਿਆ ਉਹਨਾਂ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ ਇੱਕ ਵਿੱਚ ਸ਼ਿਰਕਤ ਕੀਤੀ ਜਿੱਥੇ ਮਾਪਿਆਂ ਦਾ ਆਉਣਾ ਜਾਰੀ ਸੀ, ਉਹਨਾਂ ਦੱਸਿਆ ਕਿ ਮਾਪਿਆਂ ਨੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਪ੍ਰਾਪਤ ਕੀਤੀ ਅਤੇ ਅਧਿਆਪਕਾਂ ਨਾਲ਼ ਵਿਚਾਰ ਚਰਚਾ ਵਿੱਚ ਹਿੱਸਾ ਲਿਆ। ਡੀਈਓ ਸੈਕੰਡਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਜਿਨ੍ਹਾਂ ਦੀ ਗਿਣਤੀ 210 ਹੈ ਸਾਰੀਆਂ ਹੀ ਸਕੂਲਾਂ ਵਿੱਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਿੱਸਾ ਲਿਆ। ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਅਤੇ ਸੋਹਾਣਾ ਵਿੱਚ ਹਾਜ਼ਰੀ ਲਵਾਈ ਜਿੱਥੇ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਅਤੇ ਹੋਰਨਾਂ ਪੱਖਾਂ ਦੀ ਜਾਣਕਾਰੀ ਦਿੰਦਿਆਂ ਅਧਿਆਪਕਾਂ ਦਾ ਹੌਸਲਾ ਵੀ ਵਧਾਇਆ।

ਮਾਪਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਤਰ੍ਹਾਂ ਦੇ ਉਪਰਾਲੇ ਨਾਲ਼ ਬੱਚਿਆਂ ਦੇ ਚੰਗੇ ਭਵਿੱਖ ਲਈ ਲਾਹੇਵੰਦ ਹਨ। ਇਹਨਾਂ ਮੀਟਿੰਗਾਂ ਵਿੱਚ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਬਾਰੇ ਜਾਨਣ ਦਾ ਮੌਕਾ ਮਿਲਦਾ ਹੈ। ਜ਼ਿਆਦਾਤਰ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਦੀ ਇਹਨਾਂ ਮਾਪੇ ਅਧਿਆਪਕ ਮਿਲਣੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਦੱਸਿਆ ਕਿ ਉਹਨਾਂ ਦੇ ਮੋਬਾਈਲ ਫੋਨ ਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਜੀ ਵੱਲੋਂ ਵੱਲੋਂ ਸਕੂਲ ਵਿੱਚ ਮੈਗਾ ਪੀਟੀਐੱਮ ਲਈ ਸੱਦਾ ਪੱਤਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਮੈਗਾ ਪੀਟੀਐੱਮ 'ਮਾਪੇ-ਅਧਿਆਪਕ ਮਿਲਣੀ' ਦੀਆਂ ਤਿਆਰੀਆਂ ਲਈ ਸਕੂਲ ਅਧਿਆਪਕਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਅਰੰਭੀਆਂ ਹੋਈਆਂ ਸਨ। ਅੱਜ ਸਕੂਲਾਂ ਦੇ ਗੇਟਾਂ ਤੇ ਰੰਗ ਬਿਰੰਗੀਆਂ ਚੁੰਨੀਆਂ ਅਤੇ ਹੋਰਨਾਂ ਸਜਾਵਟੀ ਚੀਜ਼ਾਂ ਨਾਲ਼ ਸ਼ਿੰਗਾਰੇ ਸਕੂਲਾਂ ਵਿੱਚ ਮਾਪਿਆਂ ਦੁਆਰਾ ਭਰਪੂਰ ਸ਼ਿਰਕਤ ਕੀਤੀ ਗਈ। ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਲਈ ਚਾਹ ਅਤੇ ਸਨੈਕਸ ਦਾ ਪ੍ਰਬੰਧ ਵੀ ਕੀਤਾ ਗਿਆ ਸੀ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends