ਗੁਰਦਾਸਪੁਰ (16 ਦਸੰਬਰ)*ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ ਅਧਿਆਪਕ ਮਿਲਣੀ ) ਹੋਈ*

 *ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ ਅਧਿਆਪਕ ਮਿਲਣੀ ) ਹੋਈ*

*ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ( ਮਾਪੇ ਅਧਿਆਪਕ ) ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ:/ਸੈਕੰ: ਮਮਤਾ ਖੁਰਾਣਾ ਸੇਠੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ , ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ , ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ ਪੰਜਾਬ ਅਤੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਨਾਲ ਬੱਚਿਆਂ ਦੇ ਭਵਿੱਖ ਸਬੰਧੀ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਕੂਲਾਂ ਵਿੱਚ ਸਿੱਖਿਆ ਦੇ ਗੁਣਤਾਮਕ ਸੁਧਾਰ ਲਈ ਪੰਜਾਬ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਕਰਨ ਲਈ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਪੜਾਇਆ ਜਾ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਗੁਰਦਾਸਪੁਰ ਗੁਰਜੋਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪ੍ਰਕਾਸ਼ ਜੋਸ਼ੀ , ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਵੱਖ-ਵੱਖ ਸਕੂਲ ਵਿਜਟ ਕਰਕੇ ਬੱਚਿਆਂ ਦੇ ਮਾਤਾ ਪਿਤਾ ਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸਕੂਲਾਂ ਵਿੱਚ ਦਾਖਲਾਂ ਵਧਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਿੱਖਿਆ ਵਿਭਾਗ ਦੁਆਰਾ ਸਰਕਾਰੀ ਸਕੂਲਾਂ ਵਿੱਚ ਭੇਜੀ ਪੜ੍ਹਨ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।*

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends