ਫਾਜ਼ਿਲਕਾ (16 ਦਸੰਬਰ) ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ

 ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ 



ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਮਾਪੇ ਅਧਿਆਪਕ ਮਿਲਣੀ-ਡਾ. ਬੱਲ ,ਦੌਲਤ ਰਾਮ 


ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੀਟਿੰਗਾਂ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਵਧਾਇਆ ਉਤਸ਼ਾਹ

 

ਮਾਪਿਆਂ ਵੱਲੋਂ ਮੈਗਾ ਪੀਟੀਐਮ ਵਿੱਚ ਕੀਤੀ ਗਈ ਭਰਵੀ ਸਮੂਲੀਅਤ 



ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ,

ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। 

ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜਾਰੀ ਅਤੇ ਆਉਣ ਵਾਲੇ ਸਲਾਨਾ ਇਮਤਿਹਾਨਾਂ ਵਿੱਚ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਬਾਰੇ ਮਾਪਿਆਂ ਨਾਲ ਮਿਲ ਕੇ ਯੋਜਨਾਬੰਦੀ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ, ਸਰਕਾਰੀ ਹਾਈ ਸਕੂਲ ਗੁੰਮਜਾਲ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ,ਸਰਕਾਰੀ ਮਿਡਲ ਸਕੂਲ ਪੰਨੀਵਾਲਾ , ਸਰਕਾਰੀ ਮਿਡਲ ਸਕੂਲ ਭੰਗਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ 3, ਸਰਕਾਰੀ ਪ੍ਰਾਇਮਰੀ ਸਕੂਲ ਡੰਗਰ ਖੇੜਾ,ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮੁਹਾਰ ,ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ ਕੁਮਾਰ ਅੰਗੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ, ਸਰਕਾਰੀ ਹਾਈ ਸਕੂਲ ਕੇਰੀਆਂ, ਸਰਕਾਰੀ ਹਾਈ ਸਕੂਲ ਓਡੀਆ, ਸਰਕਾਰੀ ਹਾਈ ਸਕੂਲ ਬਾਡੀਵਾਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਬੇਗਾਲੀ,ਸਰਕਾਰੀ ਪ੍ਰਾਇਮਰੀ ਸਕੂਲ ਅਭੁੰਨ , ਸਰਕਾਰੀ ਪ੍ਰਾਇਮਰੀ ਸਕੂਲ ਜੋੜਕੀ ਅੰਧੇਵਾਲੀ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆ ਵਿੱਚ ਸਿਰਕਤ ਕੀਤੀ ਗਈ । 

ਉਹਨਾਂ ਵੱਲੋ ਮਾਪਿਆਂ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਪਣੇ ਬੱਚਿਆਂ ਨੂੰ ਬਿਨਾ ਝਿਜਕ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ ਅਤੇ ਉੱਚ ਪਾਏ ਦੀ ਸਿੱਖਿਆ ਪਾਓ। ਉਹਨ੍ਹਾਂ ਨੇ ਕਿਹਾ ਕਿ ਸਰਦੀ ਦੀਆਂ ਛੁੱਟੀਆਂ ਦੌਰਾਨ ਮਾਪੇ ਬੱਚਿਆਂ ਲਈ ਟਾਇਮ ਟੇਬਲ ਬਣਾ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ। ਉਹਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਦੀ ਜ਼ੋਰਦਾਰ ਤਿਆਰੀ ਕਰਨ ਲਈ ਕਿਹਾ ਤਾਂ ਜ਼ੋ ਮਿਸ਼ਨ ਸੌ ਪ੍ਰਤੀਸ਼ਤ ਅਤੇ ਮਿਸ਼ਨ ਸਮਰੱਥ ਦੀ ਪੂਰਤੀ ਕੀਤੀ ਜਾ ਸਕੇ।

 ਉਹਨਾਂ ਦੱਸਿਆ ਕਿ ਸਮੂਹ ਅਧਿਆਪਕਾਂ ਵੱਲੋਂ ਮਾਪਿਆਂ ਦਾ ਸਕੂਲਾਂ ਵਿੱਚ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮਾਪਿਆਂ ਵਿੱਚ ਇੰਨਾ ਉਤਸ਼ਾਹ ਸੀ ਕਿ ਹਜ਼ਾਰਾਂ ਮਾਪਿਆਂ ਨੇ ਪੂਰੀ ਗਰਮ ਜੋਸ਼ੀ ਨਾਲ ਪੀਟੀਐਮ ਵਿੱਚ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। 

ਇਸ ਸਬੰਧੀ ਹੋਰ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ 'ਚ ਸੁਧਾਰ ਕੀਤਾ ਜਾ ਸਕੇ। ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਗਰੇਵਾਲ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਸਰਦੀ ਦੀਆਂ ਛੁੱਟੀਆਂ ਵਿੱਚ ਬੱਚਿਆਂ ਦੇ ਹੋਮਵਰਕ ਪ੍ਰਤੀ ਮਾਪਿਆਂ ਨਾਲ ਯੋਜਨਾਬੰਦੀ ਕੀਤੀ ਗਈ। ਸਮੂਹ ਮਾਪਿਆਂ ਨੂੰ ਬੱਚਿਆਂ ਦੀਆਂ ਕਾਪੀਆਂ ਤੇ ਹਸਤਾਖਰ ਕਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੀ ਸਿਹਤ ਸੰਭਾਲ ਲਈ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। 

ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।

ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਮੁੱਖੀ, ਸਕੂਲ ਸਟਾਫ, ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪੰਚਾਇਤੀ ਨੁਮਾਇੰਦੇ,ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਪੀਈਓ,ਸਮੂਹ ਬੀਐਨਓ , ਸਿੱਖਿਆ ਸੁਧਾਰਾਂ ਟੀਮ ਮੈਂਬਰਾਂ , ਸਮੂਹ ਸੀਐਚਟੀਜ, ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PANCHAYAT ELECTION 2024 :VOTER LIST /SYMBOL LIST / NOMINATION FORM / MODEL CODE OF CONDUCT

PANCHAYAT ELECTION 2024 : VOTER LIST/SYMBOL LIST / NOMINATION FORM / MODEL CODE OF CONDUCT Panchayat Village Wise Voter List Download here h...

RECENT UPDATES

Trends