ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਲ੍ਹ (16 ਦਸੰਬਰ)

 


ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (16 ਦਸੰਬਰ)  • 20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਸੱਦਾ 


 *ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ, ਕਿਹਾ "ਮਾਪੇ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ"


ਚੰਡੀਗੜ੍ਹ, 15 ਦਸੰਬਰ


ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਕ ਵੋਆਇਸ ਮੈਸੇਜ਼ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਮੈਗਾ ਪੀ.ਟੀ.ਐਮ. ਵਿੱਚ ਜ਼ਰੂਰ ਜਾਣ ਤਾਂ ਜੋ ਉਹ ਬੱਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ ਨਾਲ ਸਿੱਖਿਆ ਸੁਧਾਰ ਸਬੰਧੀ ਕੋਈ ਸੁਝਾਅ ਦੇਣਾ ਚਾਹੁੰਦਾ ਹਨ ਤਾਂ ਉਹ ਵੀ ਜ਼ਰੂਰ ਦੇਣ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਤੇ ਉਨ੍ਹਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਵਚਨਬੱਧ ਹੈ ਅਤੇ ਕੋਸ਼ਿਸ਼ਾਂ ਕਰ ਰਹੀ ਹੈ। 


ਉਨ੍ਹਾਂ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ। ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ। 

ਆਪਣੇ ਸੁਨੇਹੇ ਵਿੱਚ ਉਨ੍ਹਾਂ ਕਿਹਾ ਕਿ ਉਹਨਾਂ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 19109 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 16 ਦਸੰਬਰ 2023 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।  


ਉਨ੍ਹਾਂ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ। ਇਸ ਤੋਂ ਇਲਾਵਾ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਵਿਚ ਵੀ ਸਹਾਈ ਸਿੱਧ ਹੋਵੇਗੀ।


 ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ।

ਸਿੱਖਿਆ ਮੰਤਰੀ ਨੇ ਆਪਣੇ ਸੱਦੇ ਵਿਚ ਮਾਪਿਆਂ ਨੂੰ ਕਿਹਾ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਜ਼ਰੂਰ ਭਾਗ ਲੈਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ।


ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਆਪਣੇ ਮਾਪਿਆਂ ਜਾਂ ਦਾਦਾ- ਦਾਦੀ ਨੂੰ ਜ਼ਰੂਰ ਲੈ ਕੇ ਆਉਣ।

Featured post

SCHOOL HOLIDAYS IN JULY 2024: ਜੁਲਾਈ ਮਹੀਨੇ ਸਕੂਲਾਂ ਵਿੱਚ ਛੁੱਟੀਆਂ

HOLIDAYS IN THE MONTH OF JULY 2024 :  ਜੁਲਾਈ ਮਹੀਨੇ ਐਤਵਾਰ ਅਤੇ ਦੂਜੇ ਸ਼ਨੀਵਾਰ ਤੋਂ ਇਲਾਵਾ ਹੋਰ ਕੋਈ ਛੁੱਟੀ ਨਹੀਂ ਹੈ। ਲੜੀ ਨੰ. ਛੁੱ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends