ਚੰਡੀਗੜ੍ਹ, 5 ਦਸੰਬਰ 2023
ਪੰਜਾਬ ਸਰਕਾਰ ਨਾਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਬੇਸਿੱਟਾ ਰਹੀ ਹੈ । ਅੱਜ ਦੀ ਮੀਟਿੰਗ ਵਿੱਚ ਓਲਡ ਪੈਨਸ਼ਨ ਸਕੀਮ ਅਤੇ ਡੀਏ ਦੇਣ ਤੋਂ ਕੋਈ ਸਹਿਮਤੀ ਨਹੀਂ ਬਣੀ ਹੈ।
ਕੱਲ੍ਹ ਮਿਤੀ 06.12.2023 ਨੂੰ ਦੁਪਹਿਰ 02:00 ਵਜੇ ਸੂਬਾ ਬਾਡੀ ਅਤੇ ਸਮੂਹ ਜ਼ਿਲ੍ਹਿਆਂ ਦੀ ਮੀਟਿੰਗ ਕਰਕੇ ਅਗਲੇ ਐਕਸ਼ਨ ਦੀ ਰੂਪ ਰੇਖਾ ਉਲੀਕੀ ਜਾਵੇਗੀ । ਇਹ ਜਾਣਕਾਰੀ ਪਿੱਪਲ ਸਿੰਘ ਸਿੱਧੂ
ਸੂਬਾ ਜਨਰਲ ਸਕੱਤਰ
PSMSU PUNJAB ਵੱਲੋਂ ਸਾੰਝੀ ਕੀਤੀ ਗਈ ਹੈ।
ਮਿਤੀ 8-11-2023 ਤੋਂ ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 6 ਦਸੰਬਰ ਤੱਕ ਵਾਧਾ ਕਰਕੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਦਾ ਦਫਤਰੀ ਕੰਮ ਠੱਪ ਕੀਤਾ ਗਿਆ ਸੀ। ਪੰਜਾਬ ਸਰਕਾਰ ਨਾਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅੱਜ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਲਟਕਦੀਆਂ ਨਜ਼ਰ ਆ ਰਹੀਆਂ ਹਨ। ਹੁਣ 06.12.2023 ਨੂੰ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਹੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਅਤੇ ਅਗਲੇ ਐਕਸ਼ਨ ਸਬੰਧੀ ਫੈਸਲਾ ਕੀਤਾ ਜਾਵੇਗਾ। VIDEO
ਇਸ ਤੋਂ ਪਹਿਲਾਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ/6 ਦਸੰਬਰ ਤੱਕ ਤਨਖਾਹ ਦੇ ਬਿਲ ਨਾ ਬਣਾਉਣ ਦਾ ਫ਼ੈਸਲਾ ਕੀਤਾ ਸੀ।