ਸਕੂਲ ਦੀ ਮੈੱਸ ਦੇ ਠੇਕੇਦਾਰ ਗ੍ਰਿਫਤਾਰ, ਲਾਈਸੈਂਸ ਰੱਦ,ਧਾਰਾ 307 ਤਹਿਤ ਮੁਕੱਦਮਾ ਦਰਜ
ਸੰਗਰੂਰ, 2 ਦਸੰਬਰ 2023
ਸਿੱਖਿਆ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ,"ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚ ਕੇ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਖਾਣਾ ਖਾਣ ਕਰਕੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਸਾਰੇ ਵਿਦਿਆਰਥੀ ਹੁਣ ਪੂਰੀ ਤਰ੍ਹਾਂ ਠੀਕ ਹਨ। ਕੁਝ ਵਿਦਿਆਰਥੀ ਘਬਰਾਹਟ ਕਾਰਨ ਪ੍ਰੇਸ਼ਾਨ ਹਨ।
ਸਕੂਲ ਦੀ ਮੈੱਸ ਦੇ ਠੇਕੇਦਾਰ ਦਾ ਲਾਇਸੈਂਸ ਰੱਦ ਕਰਕੇ ਸਮੇਤ ਮੈੱਸ ਇੰਚਾਰਜ ਤੇ ਆਈ.ਪੀ.ਸੀ. ਦੀ ਧਾਰਾ 307 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਵਿਦਿਆਰਥੀਆਂ ਨੇ ਮੈਨੂੰ ਦੱਸਿਆ ਕਿ ਉਹਨਾਂ ਨੇ ਮਾੜੇ ਖਾਣੇ ਸਬੰਧੀ ਕਈ ਵਾਰੀ ਸਕੂਲ ਪ੍ਰਿੰਸੀਪਲ ਕੋਲ ਵੀ ਸ਼ਿਕਾਇਤ ਕੀਤੀ ਸੀ ਪਰ ਉਹਨਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ।
ਵਿਦਿਆਰਥੀਆਂ ਦੀ ਸ਼ਿਕਾਇਤ 'ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਨੂੰ ਵੀ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਅੱਜ ਪੰਜਾਬ ਦੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ ਅੱਜ ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਖਾਣੇ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਰਹੀਆਂ ਹਨ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲ ਵਿੱਚ ਪੜ੍ਹ ਰਹੇ ਹਰੇਕ ਵਿਦਿਆਰਥੀ ਨੂੰ ਫੀਡਬੈਕ ਫਾਰਮ ਭੇਜਿਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਹਰ ਤਰਾਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ਦੀ ਵਿਭਾਗ ਦੇ ਮੁੱਖ ਦਫਤਰ ਵੱਲੋਂ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇਗੀ।"