ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ ਕੀਤੀ 31 ਦਸੰਬਰ

 31 ਦਸੰਬਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਓ ਤੇ ਇੱਕ ਲੱਖ ਰੁਪਏ ਜਿੱਤਣ ਦਾ ਮੌਕਾ ਪਾਓ


* ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਅਵਾਮ ਨੂੰ ਕੀਤੀ ਅਪੀਲ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ ਹੁਣ 31 ਦਸੰਬਰ ਤੱਕ ਆਪਣੇ ਆਪ ਨੂੰ ਰਜਿਸਟਰਡ ਕਰਨ


* ਜ਼ਿਲ੍ਹੇ ਦੇ ਲਗਭਗ 54 ਹਜ਼ਾਰ ਪਰਿਵਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ


ਮਾਲੇਰਕੋਟਲਾ 05 ਦਸੰਬਰ :


               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਕਰਦਿਆ ਆਯੂਸ਼ਮਾਨ ਕਾਰਡ ਬਣਾਉਣ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੰਪਰ ਦੀ ਆਖ਼ਰੀ ਤਰੀਕ 30 ਨਵੰਬਰ 2023 ਸੀ ਹੁਣ ਡਰਾਅ ਨੂੰ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਡਰਾਅ ਲਈ ਆਪਣੇ ਆਪ ਨੂੰ ਦਰਜ ਕਰਵਾ ਸਕਣ। ਹੁਣ ਡਰਾਅ ਮਹੀਨਾ ਜਨਵਰੀ 2024 ਦੌਰਾਨ ਕੱਢਿਆ ਜਾਵੇਗਾ ।




                              ਉਨ੍ਹਾਂ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ ।


                       ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਵਿੱਚ ਕਰੀਬ ਮਾਲੇਰਕੋਟਲਾ ਜ਼ਿਲ੍ਹੇ ਦੇ ਕਰੀਬ 54 ਹਜ਼ਾਰ ਪਰਿਵਾਰ ਸਿਹਤ ਬੀਮਾ ਸਕੀਮ (ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ) ਤਹਿਤ ਰਜਿਸਟਰਡ ਹਨ ,ਜਿਨ੍ਹਾਂ ਨੂੰ ਪ੍ਰਤੀ ਪਰਿਵਾਰ 05 ਲੱਖ ਰੁਪਏ ਤੱਕ ਦੀ ਮੁਫ਼ਤ ਬੀਮੇ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।


              ਉਨ੍ਹਾਂ ਹੋਰ ਦੱਸਿਆ ਕਿ ਅਪ੍ਰੈਲ, 2022 ਤੋਂ ਲੈ ਕੇ ਹੁਣ ਤੱਕ ਕਰੀਬ 3718 ਮਰੀਜ਼ਾਂ ਨੂੰ ਕਰੀਬ 3 ਕਰੋੜ ਰੁਪਏ ਦੀ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਦੇ ਕਰੀਬ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਹਨ । ਇਸ ਸਕੀਮ ਜ਼ਿਲ੍ਹੇ 8 ਹਸਪਤਾਲ ਜਿਨ੍ਹਾਂ ਵਿੱਚ 3 ਸਰਕਾਰੀ ਸਿਵਲ ਹਸਪਤਾਲ ਅਤੇ 5 ਪ੍ਰਾਈਵੇਟ ਹਸਪਤਾਲ ਹਜ਼ਰਤ ਹਲੀਮਾ ਜਣੇਪਾ ਅਤੇ ਜਨਰਲ ਹਸਪਤਾਲ,ਪਟਿਆਲਾ ਹਸਪਤਾਲ, ਗੁਰਮੁਖ ਹਸਪਤਾਲ, ਸਿੰਗਲਾ ਮਲਟੀ ਸਪੈਸ਼ਲਿਟੀ ਹਸਪਤਾਲ ਮਾਲੇਰਕੋਟਲਾ ਅਤੇ ਹਿੰਦ ਹਸਪਤਾਲ, ਅਹਿਮਦਗੜ੍ਹ ਸੂਚੀਬੱਧ ਹਨ ।


             ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ । ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 31 ਦਸੰਬਰ 2023 ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜ਼ਰੂਰ ਬਣਾਉਣ। ਲਾਭਪਾਤਰੀ "ਆਯੂਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈੱਬਸਾਈਟ ’ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends