ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬੱਚਿਆਂ ਦੀ ਹਾਲਤ ਹੁਣ ਠੀਕ ਹੈ
ਸੁਧਾਰ ਹੋਇਆ ਹੈ। ਆਪਣੇ ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪੇ
ਸਕੂਲ ਪ੍ਰਸ਼ਾਸਨ 'ਤੇ ਦੋਸ਼ ਲਗਾਏ ਹਨ। ਹਰਜੋਤ ਬੈਂਸ ਵੱਲੋਂ ਕੰਟੀਨ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ।
ਮੈਰੀਟੋਰੀਅਸ ਸਕੂਲ, ਘਾਬਦਾ ਵਿਖੇ ਵਿਦਿਆਰਥੀਆਂ ਦੀ ਸਿਹਤ ਵਿਗੜਨ ਕਰਨ ਸਕੂਲ ਪ੍ਰਸ਼ਾਸਨ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ, ਸੰਗਰੂਰ ਵਿਖੇ ਲਿਆਉਣਾ ਪਿਆ ਹੈ।
ਇਸ ਲਈ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਵਿਸਥਾਰਪੂਰਵਕ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹੇਠ ਲਿਖੇ ਅਨੁਸਾਰ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ:-
- 1. ਉਪ ਮੰਡਲ ਮੈਜਿਸਟ੍ਰੇਟ, ਸੰਗਰੂਰ:
- 2. ਤਹਿਸੀਲਦਾਰ, ਸੰਗਰੂਰ:
- 3. ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਗਰੂਰ:
- 4. ਸੀਨੀਅਰ ਮੈਡੀਕਲ ਅਫਸਰ, ਸੰਗਰੂਰ।
ਉਪਰਕੋਤ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਮੈਰੀਟੋਰੀਅਸ ਸਕੂਲ, ਘਾਬਦਾ ਵਿਖੇ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਜਾਂਚ ਕਰਦੇ ਹੋਏ, ਆਪਣੀ ਵਿਸਥਾਰਪੂਰਵਕ ਰਿਪੋਰਟ ਇੱਕ ਹਫਤੇ ਦੇ ਅੰਦਰ ਅੰਦਰ ਡਿਪਟੀ ਕਮਿਸ਼ਨਰ, ਸੰਗਰੂਰ ਪਾਸ ਪੇਸ਼ ਕਰਨਗੇ।