5994 ETT BHRTI COURT CASE: 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ


5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ


ਚੰਡੀਗੜ੍ਹ, 12 ਦਸੰਬਰ:


ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ।


ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।  


ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿੱਚ ਵੱਖ-ਵੱਖ ਕੋਰਟਾਂ ਵੱਲੋਂ ਅਤੀਤ ਵਿੱਚ ਹੱਕ ਵਿਚ ਫੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ।


  ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਨ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ ਕੋਰਟ ਵੱਲੋਂ ਕਿਹਾ ਗਿਆ ਕਿ ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫੈਸਲਾ ਲੈ ਲੈਣਗੇ।


ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜ਼ਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends