ਸਕੂਲ ਆਫ ਐਮੀਨਸ ਮਾਡਲ ਟਾਊਨ ਲੁਧਿਆਣਾ ਵਿਖੇ 7 ਰੋਜਾ ਐਨ ਐਸ ਐਸ ਕੈਂਪ ਦੀ ਹੋਈ ਸ਼ੁਰੂਆਤ

 ਸਕੂਲ ਆਫ ਐਮੀਨਸ ਮਾਡਲ ਟਾਊਨ ਲੁਧਿਆਣਾ ਵਿਖੇ 7 ਰੋਜਾ ਐਨ ਐਸ ਐਸ ਕੈਂਪ ਦੀ ਹੋਈ ਸ਼ੁਰੂਆਤ 



ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੀ ਰਹਿਨੁਮਾਈ ਹੇਠ ਸਕੂਲਾਂ ਵਿੱਚ ਕੌਮੀ ਸੇਵਾ ਯੋਜਨਾ ਤਹਿਤ ਸਕੂਲ ਆਫ਼ ਐਮੀਨੈਂਸ, ਮਾਡਲ ਟਾਊਨ ਲੁਧਿਆਣਾ ਵਿਖੇ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਪ੍ਰਿੰਸੀਪਲ ਸ਼੍ਰੀਮਤੀ ਵਿਸ਼ਵਕੀਰਤ ਕਾਹਲੋਂ ਵੱਲੋਂ ਵਲੰਟੀਅਰਜ਼ ਨੂੰ ਸੰਬੋਧਨ ਕੀਤਾ ਗਿਆ। ਉਹਨਾਂ ਕਿਹਾ ਕਿ ਪੜਾਈ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿੱਚ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ।ਸਮਾਜ ਦਾ ਚਿਹਰਾ ਨਿਖਾਰਨ ਵਿੱਚ ਵਿਦਿਆਰਥੀਆਂ ਦਾ ਅਹਿਮ ਰੋਲ ਹੁੰਦਾ ਹੈ। ਉਹਨਾਂ ਕਿਹਾ ਕਿ ਅਜਿਹੇ ਕੰਮ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਵਿੱਚ ਰਹਿਣ ਅਤੇ ਹੱਥੀਂ ਕੰਮ ਕਰਨਾ ਵਰਗੇ ਗੁਣ ਪੈਦਾ ਕਰਦੇ ਹਨ।ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸੁਪਰਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਲੱਗਭੱਗ 50 ਵਲੰਟੀਅਰਜ਼ ਭਾਗ ਲੈ ਰਹੇ ਹਨ।ਇਸ ਕੈਂਪ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਦੇਣਾ, ਵੱਖ ਵੱਖ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕ ਕਰਨਾ ਅਤੇ ਭਾਈਚਾਰਕ ਸਾਂਝ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਇਹ ਕੈਪ ਵਲੰਟੀਅਰਜ਼ ਨੂੰ ਆਉਣ ਵਾਲੇ ਜੀਵਨ ਲਈ ਤਿਆਰ ਕਰਨ ਵਿੱਚ ਅਹਿਮ ਰੋਲ ਅਦਾ ਕਰਦੇ ਹਨ।ਇਹ ਕੈਂਪ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਚੰਗਾ ਵਿਅਕਤੀਤਵ  ਸਿਰਜਣ ਵਿੱਚ ਸਹਾਈ ਹੋਵੇਗਾ।ਅੱਜ ਦੇ ਦਿਨ ਵਿਰਾਸਤੀ ਖੇਡਾਂ ਤੋਂ ਇਲਾਵਾ ਲੈਕਚਰ ਸੈਸ਼ਨ ਕਰਵਾਏ ਗਏ,ਜਿਸ ਵਿੱਚ ਸ.ਸੁਖਬੀਰ ਸਿੰਘ ਅਤੇ ਸ੍ਰੀਮਤੀ ਰੇਖਾ ਬੱਗਾ ਵੱਲੋਂ ਵਲੰਟੀਅਰਜ਼ ਨਾਲ਼ ਆਪਣੇ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਸ੍ਰੀ ਵਿਕਾਸ ਅਗਰਵਾਲ,ਨੀਲਮ, ਸੁਨੀਤਾ ਅਤੇ ਵਿਨੋਦ ਕੁਮਾਰ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends