BIG BREAKING 4% DA ANNOUNCED: ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਹੜਤਾਲ ਖਤਮ,ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ

BIG BREAKING 4% DA ANNOUNCED: ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਹੜਤਾਲ ਖਤਮ,ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ   



ਪੰਜਾਬ ਵਿੱਚ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ 8 ਨਵੰਬਰ ਤੋਂ ਸ਼ੁਰੂ ਹੋਈ ਹੜਤਾਲ 40 ਦਿਨਾਂ ਬਾਅਦ ਖ਼ਤਮ ਹੋ ਗਈ ਹੈ। ਵਾਅਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਿਸਟੀਰੀਅਲ ਸਟਾਫ਼ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੋਰ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। PBJOBSOFTODAY 




ਸੀਐਮ ਭਗਵੰਤ ਮਾਨ ਅਨੁਸਾਰ ਡੀਏ ਵਿੱਚ 4% ਵਾਧੇ ਦਾ ਫੈਸਲਾ 1 ਦਸੰਬਰ 2023 ਤੋਂ ਲਾਗੂ ਹੋਵੇਗਾ। ਇਸ ਫੈਸਲੇ 'ਤੇ ਮਨਿਸਟਰੀਅਲ ਸਟਾਫ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਰ ਸਰਕਾਰ ਨੂੰ ਹੋਰ ਮੰਗਾਂ 'ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋਈ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਦਸੰਬਰ ਮਹੀਨੇ ਦੀ ਰੁਕੀ ਹੋਈ ਤਨਖਾਹ ਵੀ ਜਲਦ ਹੀ ਮੁਲਾਜ਼ਮਾਂ ਦੇ ਖਾਤਿਆਂ 'ਚ ਜਮ੍ਹਾ ਹੋ ਜਾਵੇਗੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends