*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੋਈ ਮੀਟਿੰਗ*
*14-15 ਦਸੰਬਰ ਨੂੰ ਜ਼ਿਲ੍ਹਾ ਕੇਂਦਰਾਂ ਤੇ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ - ਸਤੀਸ਼ ਰਾਣਾ*
*ਜਨਵਰੀ ਫਰਵਰੀ ਵਿੱਚ ਆਪ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ - ਦੌੜਕਾ*
*ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਦਾ ਕੀਤਾ ਸਮਰਥਨ*
ਨਵਾਂ ਸ਼ਹਿਰ 11 ਦਸੰਬਰ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਕਮ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ ਜੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ 8 ਨਵੰਬਰ ਤੋਂ ਲਗਾਤਾਰ ਚਲ ਰਹੀ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਨਾਂਹ ਹੀ ਨਹੀਂ ਕਰ ਰਹੀ ਸਗੋਂ ਮੰਗਾਂ ਸਬੰਧੀ ਗੱਲਬਾਤ ਕਰਨ ਤੋਂ ਵੀ ਭੱਜ ਰਹੀ ਹੈ। ਪਿਛਲੇ ਸਮੇਂ ਵਿੱਚ ਕੀਤੇ ਪ੍ਰਦਰਸ਼ਨਾਂ ਬਾਅਦ ਦਿੱਤੀਆਂ ਮੀਟਿੰਗਾਂ ਸਰਕਾਰ ਨੇ ਮੁਲਤਵੀ ਕਰ ਦਿੱਤੀਆਂ ਜਾਂ ਅੱਗੇ ਪਾ ਦਿੱਤੀਆਂ ਗਈਆਂ, ਜੋ ਨਹੀਂ ਕੀਤੀਆਂ ਗਈਆਂ। ਉਨ੍ਹਾਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14 - 15 ਦਸੰਬਰ ਨੂੰ ਜ਼ਿਲ੍ਹਾ ਕੇਂਦਰਾਂ ਤੇ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ ਜਨਵਰੀ ਫਰਵਰੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਦੇ ਘਿਰਾਓ ਕਰਨ ਦੇ ਸਾਂਝੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਸਮੇਂ ਕੁਲਦੀਪ ਸਿੰਘ ਦੌੜਕਾ, ਸੋਮ ਲਾਲ, ਜੀਤ ਲਾਲ ਗੋਹਲੜੋਂ, ਸੁਰਿੰਦਰ ਸਿੰਘ ਸੋਇਤਾ, ਅਜੀਤ ਸਿੰਘ ਬਰਨਾਲਾ, ਸਤਨਾਮ ਸਿੰਘ, ਲਾਲ ਸਿੰਘ, ਸੋਹਣ ਸਿੰਘ, ਕਸ਼ਮੀਰ ਸਿੰਘ, ਅਜੇ ਕੁਮਾਰ, ਜਸਵੀਰ ਸਿੰਘ ਮੋਰੋਂ, ਰੇਸ਼ਮ ਲਾਲ, ਰਾਮ ਪਾਲ, ਪਰਮਿੰਦਰ ਸੰਧੂ, ਜੋਗਾ ਸਿੰਘ, ਅਮਿਤ ਕੁਮਾਰ, ਸਰਵਣ ਰਾਮ, ਗੁਰਿੰਦਰ ਕੁਮਾਰ ਆਦਿ ਹਾਜ਼ਰ ਸਨ।