ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ

 ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ 



 ਜ਼ਿਲ੍ਹਾ ਸਿੱਖਿਆ ਅਫ਼ਸਰ ਡਾਂ ਸੁਖਵੀਰ ਸਿੰਘ ਬੱਲ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ


ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ।

ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਤਿੰਦਰ ਬੱਤਰਾ ਦੀ ਦੇਖਰੇਖ ਹੇਠ ਸਕੂਲ ਆਫ ਐਮੀਨਸ ਫਾਜ਼ਿਲਕਾ ਦੇ ਆਡੀਟੋਰੀਅਮ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਐਨ ਸੀ ਸੀ,ਪੀਟੀ ਸ਼ੋ, ਅਤੇ ਸਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ਼ ਨੇ ਭਾਗ ਲਿਆ ਅਤੇ ਚੱਲ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਨੋਡਲ ਅਫ਼ਸਰ ਮੁੱਖ ਅਧਿਆਪਕ ਸਤਿੰਦਰ ਬੱਤਰਾ ਨੇ ਦੱਸਿਆ ਕਿ ਵੱਖ ਵੱਖ ਸਭਿਆਚਾਰਕ ਵੰਨਗੀਆਂ ਦੀ ਚੋਣ ਲਈ ਚੋਣ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਲਈ ਉੱਚ ਕੋਟੀ ਦੀਆਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨੂੰ ਸਮੱਰਪਿਤ ਆਈਟਮਾਂ ਦੀ ਚੋਣ ਕੀਤੀ ਜਾ ਸਕੇ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਹੈਸਲ ਚੈਕਿੰਗ ਦੀਆਂ ਮਿੱਤੀ ਬਾਰੇ ਵੀ ਸਬੰਧਤ ਸਕੂਲਾਂ ਨੂੰ ਦੱਸਿਆ ਗਿਆ। ਉਹਨਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣ। ਇਸ ਮੌਕੇ ਤੇ ਪ੍ਰਿੰਸੀਪਲ ਹਰੀਚੰਦ ਕੰਬੋਜ, ਪ੍ਰਿਸੀਪਲ ਗੁਰਦੀਪ ਕਰੀਰ, ਪ੍ਰਿਸੀਪਲ ਮੰਜੂ ਠਕਰਾਲ, ਪ੍ਰਿਸੀਪਲ ਰਜਿੰਦਰ ਵਿਖੌਨਾ, ਪ੍ਰਿਸੀਪਲ ਮਧੂ ਸ਼ਰਮਾ ਅਤੇ ਵੱਖ ਵੱਖ ਸਕੂਲਾਂ ਤੋਂ ਗਤੀਵਿਧੀਆਂ ਦੇ ਇੰਚਾਰਜ਼ ਮੌਜੂਦ ਸਨ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends