ਸਰਕਾਰੀ ਪ੍ਰਾਇਮਰੀ ਸਕੂਲ ਕਰਨੀ ਖੇੜਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਇਸ ਅਭਿਆਨ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਬੀਪੀਈਓ ਪ੍ਰਮੋਦ ਕੁਮਾਰ ਦੀ ਪ੍ਰੇਰਨਾ ਨਾਲ ਬਲਾਕ ਫਾਜ਼ਿਲਕਾ 2 ਦੇ ਸਕੂਲਾਂ ਵਿੱਚ ਇਹ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕਰਨੀ ਖੇੜਾ ਦੇ ਵਿਹੜੇ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਚਟੀ ਮਨੋਜ ਧੂੜੀਆ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਫਾਜ਼ਿਲਕਾ ਤੋਂ ਬਿੰਦਰ ਕੁਮਾਰ,ਅਮੋਲਕ ਸਿੰਘ ਢਿੱਲੋਂ, ਜ਼ਿਲ੍ਹਾ ਸਾਂਝ ਕਮੇਟੀ ਮੈਂਬਰਾਂ ਸੰਜੀਵ ਬਾਂਸਲ ਮਾਰਸ਼ਲ ਅਤੇ ਸਮਾਜ ਸੇਵੀ ਨੌਜਵਾਨ ਰਾਣਾ ਬੁਮਰਾਹ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਆਪਣੇ ਵਿਚਾਰ ਰੱਖੇ ਪਹੁੰਚ ਹੋਏ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ।ਜੇ ਅਸੀਂ ਹੁਣ ਵੀ ਨਾ ਸਮਝੇ ਤਾਂ ਬਹੁਤ ਦੇਰ ਹੋ ਜਾਵੇਗੀ। ਉਹਨਾਂ ਕਿਹਾ ਕਿ ਛੋਟੇ ਬੱਚਿਆਂ ਦੀ ਕਹੀ ਗੱਲ ਦਾ ਆਪਣੇ ਮਾਪਿਆਂ ਤੇ ਬਹੁਤ ਅਸਰ ਹੁੰਦਾ ਹੈ। ਉਹਨਾਂ ਕਿਹਾ ਕਿ ਜੇਕਰ ਤੁਹਾਡੇ ਘਰ ਜਾ ਗਲੀ ਗੁਆਂਢ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਆਪਾਂ ਉਹਨਾਂ ਨੂੰ ਅਜਿਹਾ ਨਾ ਕਰਨ ਦੀ ਭਾਵੁਕ ਅਪੀਲ ਕਰਨੀ ਹੈ ।ਐਡਵੋਕੇਟ ਸੰਜੀਵ ਬਾਂਸਲ ਨੇ ਕਿਹਾ ਕਿ ਅੱਜ ਦੇ ਬੱਚੇ ਕੱਲ੍ਹ ਦੇ ਨਾਗਰਿਕ ਹਨ।ਛੋਟੇ ਬੱਚਿਆਂ ਵਿੱਚ ਨਿੱਕੀ ਉਮਰੇ ਭਰੇ ਸੰਸਕਾਰ ਅਤੇ ਚੰਗੇ ਗੁਣ ਚਿਰ ਸਥਾਈ ਹੁੰਦੇ ਹਨ।ਇਸ ਲਈ ਹੁਣ ਤੋਂ ਹੀ ਬੱਚਿਆਂ ਵਿੱਚ ਚੰਗੇ ਸੰਸਕਾਰ ਭਰੇ ਜਾਣ ਤਾਂ ਜ਼ੋ ਉਹ ਚੰਗੇ ਨਾਗਰਿਕ ਬਣ ਸਕਣ। ਉਹਨਾਂ ਕਿਹਾ ਕਿ ਜਾਗਰੂਕ ਨਾਗਰਿਕ ਹੀ ਸਾਡੇ ਦੇਸ਼ ਅਤੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਸਹਾਈ ਹੋਣਗੇ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਸੀਐਚਟੀ ਮਨੋਜ ਕੁਮਾਰ ਧੂੜੀਆ,ਮੈਡਮ ਅੰਜੂ ਨਾਰੰਗ, ਸੰਜੀਵ ਕੁਮਾਰ ਅੰਗੀ, ਮੈਡਮ ਸ਼ਿਲਪਾ ਬਜਾਜ, ਰੇਣੂ ਬਾਲਾ,ਸ਼ਿਵਾਨੀ ਸੇਤੀਆ,ਸ਼ੀਨਮ,ਸਰਵਨ ਸਿੰਘ, ਜਤਿੰਦਰ ਸਿੰਘ,ਸੁਮਨ,ਸੰਤੋਸ ਅਤੇ ਪਤਵੰਤੇ ਹਾਜਰ ਸਨ।