ਪੁਲਿਸ ਅਤੇ ਸਿੱਖਿਆ ਵਿਭਾਗ ਦਾ ਨਸ਼ਿਆਂ ਤੇ ਸਾਂਝਾ ਵਾਰ,ਅਧਿਆਪਕ ਅਤੇ ਵਿਦਿਆਰਥੀਆਂ ਸਮਾਜ ਵਿੱਚ ਫੈਲਾਉਣਗੇ ਜਾਗਰੂਕਤਾ

 ਪੁਲਿਸ ਅਤੇ ਸਿੱਖਿਆ ਵਿਭਾਗ ਦਾ ਨਸ਼ਿਆਂ ਤੇ ਸਾਂਝਾ ਵਾਰ,ਅਧਿਆਪਕ ਅਤੇ ਵਿਦਿਆਰਥੀਆਂ ਸਮਾਜ ਵਿੱਚ ਫੈਲਾਉਣਗੇ ਜਾਗਰੂਕਤਾ


 


ਸਰਕਾਰੀ ਪ੍ਰਾਇਮਰੀ ਸਕੂਲ ਏਕਤਾ ਕਲੋਨੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ


ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।

ਇਸ ਅਭਿਆਨ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਬੀਪੀਈਓ ਅਬੋਹਰ 1 ਅਜੇ ਛਾਬੜਾ ਦੀ ਪ੍ਰੇਰਨਾ ਨਾਲ ਬਲਾਕ ਅਬੋਹਰ 1 ਦੇ ਸਕੂਲਾਂ ਵਿੱਚ ਇਹ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ਼ ਏਕਤਾ ਕਲੋਨੀ ਦੇ ਵਿਹੜੇ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਪੀਈਓ ਅਜੇ ਛਾਬੜਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਫਾਜ਼ਿਲਕਾ ਤੋਂ ਐਸ ਐਚ ਓ ਥਾਣਾ ਸਿਟੀ 1 ਸੁਨੀਲ ਕੁਮਾਰ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ।ਜੇ ਅਸੀਂ ਹੁਣ ਵੀ ਨਾ ਸਮਝੇ ਤਾਂ ਬਹੁਤ ਦੇਰ ਹੋ ਜਾਵੇਗੀ। ਉਹਨਾਂ ਕਿਹਾ ਕਿ ਛੋਟੇ ਬੱਚਿਆਂ ਦੀ ਕਹੀ ਗੱਲ ਦਾ ਆਪਣੇ ਮਾਪਿਆਂ ਤੇ ਬਹੁਤ ਅਸਰ ਹੁੰਦਾ ਹੈ। ਉਹਨਾਂ ਕਿਹਾ ਕਿ ਜੇਕਰ ਤੁਹਾਡੇ ਘਰ ਜਾ ਗਲੀ ਗੁਆਂਢ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਆਪਾਂ ਉਹਨਾਂ ਨੂੰ ਅਜਿਹਾ ਨਾ ਕਰਨ ਦੀ ਭਾਵੁਕ ਅਪੀਲ ਕਰਨੀ ਹੈ । ਬੀਪੀਈਓ ਅਜੇ ਛਾਬੜਾ ਨੇ ਕਿਹਾ ਕਿ ਅੱਜ ਦੇ ਬੱਚੇ ਕੱਲ੍ਹ ਦੇ ਨਾਗਰਿਕ ਹਨ।ਛੋਟੇ ਬੱਚਿਆਂ ਵਿੱਚ ਨਿੱਕੀ ਉਮਰੇ ਭਰੇ ਸੰਸਕਾਰ ਅਤੇ ਚੰਗੇ ਗੁਣ ਚਿਰ ਸਥਾਈ ਹੁੰਦੇ ਹਨ।ਇਸ ਲਈ ਹੁਣ ਤੋਂ ਹੀ ਬੱਚਿਆਂ ਵਿੱਚ ਚੰਗੇ ਸੰਸਕਾਰ ਭਰੇ ਜਾਣ ਤਾਂ ਜ਼ੋ ਉਹ ਚੰਗੇ ਨਾਗਰਿਕ ਬਣ ਸਕਣ। ਉਹਨਾਂ ਕਿਹਾ ਕਿ ਜਾਗਰੂਕ ਨਾਗਰਿਕ ਹੀ ਸਾਡੇ ਦੇਸ਼ ਅਤੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਸਹਾਈ ਹੋਣਗੇ। ਇਸ ਮੌਕੇ ਤੇ ਸਕੂਲ ਮੁੱਖੀ ਮੈਡਮ ਰੇਣੂ ਬਾਲਾ ਸਟਾਫ ਮੈਂਬਰ ਅਤੇ ਪਤਵੰਤੇ ਹਾਜਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends