**ਕੌਮਾਂਤਰੀ ਇਸਤਰੀ ਦਿਹਾੜੇ ਦੀ ਔਰਤਾਂ ਲਈ ਗਜਟਿਡ ਛੁੱਟੀ ਕਰਨ ਬਾਰੇ ਪੰਜਾਬ ਸਰਕਾਰ ਕਰੇ ਐਲਾਨ**।
ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ, ਜਨਰਲ ਸਕੱਤਰ ਗੁਰਪ੍ਰੀਤ ਕੌਰ,ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਲ 2024 ਦੀਆਂ ਗਜਟਿਡ ਛੁੱਟੀ ਵਿੱਚ ਕੌਮਾਂਤਰੀ ਇਸਤਰੀ ਦਿਹਾੜੇ 'ਤੇ 08 ਮਾਰਚ ਦੀ ਗਜਟਿਡ ਛੁੱਟੀ ਦਾ ਐਲਾਨ ਕਰੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੰਜਾਹ ਪ੍ਰਤੀਸ਼ਤ ਤੋਂ ਵੀ ਵੱਧ ਇਸਤਰੀਆਂ ਕੰਮ ਕਰ ਰਹੀਆਂ ਹਨ।ਜੋ ਕੌਮਾਂਤਰੀ ਇਸਤਰੀ ਦਿਹਾੜੇ ਦੀ ਗਜਟਿਡ ਛੁੱਟੀ ਨਾ ਹੋਣ ਕਾਰਨ ਆਪਣਾ ਇਸਤਰੀ ਦਿਹਾੜਾ ਮਨਾਉਣ ਤੋਂ ਵੀ ਵਾਂਝੀਆਂ ਰਹਿ ਜਾਂਦੀਆਂ ਹਨ।ਇਸ ਦਿਹਾੜੇ ਤੇ ਔਰਤਾਂ ਇਕੱਠੀਆਂ ਹੋ ਕਿ ਆਪਣੀ ਡਿਊਟੀ ਸੰਬੰਧੀ ਅਤੇ ਹੋਰ ਸਮਾਜਿਕ ਸਮੱਸਿਆਵਾਂ ਸੰਬੰਧੀ ਵਿਚਾਰ ਚਰਚਾ ਕਰਦੇ ਹੋਏ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਹੁੰਦੀਆਂ ਹਨ।ਇਸ ਸਮੇਂ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਜਲੰਧਰ ਦੀ ਪ੍ਰਧਾਨ ਕਮਲਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਅਵਤਾਰ ਕੌਰ ਬਾਸੀ, ਜਨਰਲ ਸਕੱਤਰ ਸੁਰਿੰਦਰ ਕੌਰ ਸਹੋਤਾ,ਵਿੱਤ ਸਕੱਤਰ ਸਿਮਰਨਜੀਤ ਕੌਰ ਪਾਸਲਾ , ਪ੍ਰੈੱਸ ਸਕੱਤਰ ਮਨਜਿੰਦਰ ਕੌਰ ਹਜਾਰਾ ਵੀ ਹਾਜ਼ਰ ਸਨ