ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਉੱਤਰੀ ਕਲੈਰੀਕਲ ਮਨਿਸਟਰੀਅਲ ਯੂਨੀਅਨ ਦੇ ਸਮਰਥਨ ਦੇ ਵਿੱਚ - ਪਨੂੰ , ਲਾਹੌਰੀਆ

 ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਉੱਤਰੀ ਕਲੈਰੀਕਲ ਮਨਿਸਟਰੀਅਲ ਯੂਨੀਅਨ ਦੇ ਸਮਰਥਨ ਦੇ ਵਿੱਚ - ਪਨੂੰ , ਲਾਹੌਰੀਆ 


 _ਈਟੀਯੂ ਪੰਜਾਬ(ਰਜਿ.) ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਈਟੀਯੂ ਵੀ ਰੋਜ ਰੋਸ ਪ੍ਰਦਰਸ਼ਨ_ਕਰੇਗੀ ।

         ਅੱਜ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ  ਨੇ  ਕਲੈਰੀਕਲ ਮਨਿਸਟਰੀਅਲ ਯੂਨੀਅਨ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਐਲੀਮੈਂਟਰੀ ਟੀਚਰ ਯੂਨੀਅਨ ਹਮੇਸ਼ਾ ਹੀ ਸੰਘਰਸ਼ਸ਼ੀਲ ਯੋਧਿਆਂ ਦੇ ਨਾਲ ਖੜੀ ਹੈ ਇਸੇ ਤਹਿਤ ਹੀ ਐਲੀਮੈਂਟਰੀ ਟੀਚਰ ਯੂਨੀਅਨ ਨੇ ਇਹ ਫੈਸਲਾ ਲਿਆ ਹੈ ਕਿ ਉਹ ਕਲੈਰੀਕਲ ਮਨਿਸਟਰੀਅਲ ਯੂਨੀਅਨ ਨੂੰ ਆਪਣਾ ਪੁਰਜੋਰ ਸਮਰਥਨ ਕਰੇਗੀ ਅਤੇ ਕਿਸੇ ਵੀ ਗੱਲੋਂ ਪਿੱਛੇ ਨਹੀਂ ਹਟੇਗੀ। ਜੇਕਰ ਸਰਕਾਰ ਕਲੈਰੀਕਲ ਮਨਿਸਟਰੀਅਲ ਯੂਨੀਅਨ ਦੀਆਂ ਮੰਗਾਂ ਨਹੀਂ ਮੰਨੇਗੀ ਤਾਂ ਐਲੀਮੈਂਟਰੀ ਅਧਿਆਪਕ  10 ਤਰੀਕ ਤੋਂ  ਹਰ ਰੋਜ ਸਵੇਰੇ ਸਕੂਲ ਲੱਗਣ ਤੋਂ ਪਹਿਲਾਂ ਅਤੇ ਸਕੂਲ ਲੱਗਣ ਤੋਂ ਬਾਅਦ 15 ਮਿੰਟ ਦੇ ਲਈ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਰੋਸ਼ ਪ੍ਰਗਟ ਕਰਨ ਤਾਂ ਕਿ ਸੁੱਤੀ ਹੋਈ ਸਰਕਾਰ ਦੀ ਜਮੀਰ ਨੂੰ ਜਗਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਹ ਉਹੀ ਸਰਕਾਰ ਹੈ ਜੋ ਕਹਿੰਦੀ ਸੀ ਕਿ ਧਰਨਿਆਂ ਦੀ ਲੋੜ ਨਹੀਂ ਪਵੇਗੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ, ਡੀਏ ਅਤੇ ਵਿਤੀ ਤਰੁਟੀਆਂ ਨੂੰ ਦੂਰ ਕਰਨ ਸਬੰਧੀ ਆਪਣੀ ਰੁਚੀ ਦਾ ਪ੍ਰਗਟਾਵਾ ਨਹੀਂ ਕੀਤਾ ਹੈ ।




ਇਹ ਉਹੀ ਸਰਕਾਰ ਹੈ ਜੋ ਸਰਕਾਰੀ ਮੁਲਾਜ਼ਮਾਂ ਦੇ ਸਿਰ ਤੇ ਬਣੀ ਹੈ ਅਤੇ ਇਹੀ ਸਰਕਾਰੀ ਮੁਲਾਜ਼ਮਾਂ ਦੇ ਨਾਲ ਦਗਾ ਕਮਾ ਰਹੀ ਹੈ ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਇਸ ਰੋਸ਼ ਤੇ ਵੀ ਨਹੀਂ ਜਾਗੀ ਤਾਂ ਆਉਣ ਵਾਲੇ ਸਮੇਂ  ਵਿੱਚ ਇਸ ਨੂੰ ਹੋਰ ਵੀ ਉਗਰ ਰੂਪ ਦਿੱਤਾ ਜਾਵੇਗਾ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ , ਨਰੇਸ਼ ਪਨਿਆੜ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ  ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ , ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ  ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ  ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਵੀ ਕਾਂਤ ਪਠਾਨਕੋਟ ਰਿਸ਼ੀ ਕੁਮਾਰ ਜਲੰਧਰ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ  ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ ਆਦਿ ਆਗੂ ਹਾਜਰ ਸਨ  ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends