*ਪੈਨਸ਼ਨਰਾਂ ਵੱਲੋਂ ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਦਾ ਸਮਰਥਨ*
*2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਬਹਾਲ ਕਰਨ ਦੀ ਮੰਗ*
*ਪੈਨਸ਼ਨਾਂ ਸੋਧਣ ਅਤੇ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਯਕਮੁਸ਼ਤ ਦੇਣ ਦੀ ਮੰਗ*
ਨਵਾਂ ਸ਼ਹਿਰ 7 ਦਸੰਬਰ ( ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ। ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਕਰਨੈਲ ਸਿੰਘ ਰਾਹੋਂ ਸਾਬਕਾ ਬੀ ਪੀ ਈ ਓ, ਕੁਲਦੀਪ ਸਿੰਘ ਦੌੜਕਾ, ਚਰਨਜੀਤ ਸਿੰਘ, ਪ੍ਰਿੰਸੀਪਲ ਇਕਬਾਲ ਸਿੰਘ, ਭਲਵਿੰਦਰ ਪਾਲ, ਰਾਮ ਪਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ 8 ਨਵੰਬਰ ਤੋਂ ਸ਼ੁਰੂ ਹੜਤਾਲ ਦਾ ਸਮਰਥਨ ਕਰਦਿਆਂ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਤਾਂ ਜੋ ਮੁਲਾਜ਼ਮਾਂ ਦੇ ਮਸਲੇ ਹੱਲ ਹੋ ਸਕਣ ਅਤੇ ਆਮ ਲੋਕਾਂ ਨੂੰ ਹੋ ਰਹੀਆਂ ਮੁਸ਼ਕਿਲਾਂ ਘੱਟ ਸਕਣ।
ਆਗੂਆਂ ਨੇ ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਅਤੇ ਸਰਕਾਰ ਵਲੋਂ 2011 ਵਿੱਚ ਲਾਗੂ ਕੀਤੀ ਗਈ ਉਚੇਰੀ ਗਰੇਡ ਪੇਅ ਬਹਾਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ ਦੀ ਮੰਗ ਕੀਤੀ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ।
ਮੀਟਿੰਗ ਵਿੱਚ ਰੇਸ਼ਮ ਲਾਲ, ਹਰਭਜਨ ਸਿੰਘ ਭਾਵੜਾ, ਕੇਵਲ ਰਾਮ, ਅਵਤਾਰ ਸਿੰਘ, ਪ੍ਰਿੰ ਈਸ਼ਵਰ ਚੰਦਰ, ਜਰਨੈਲ ਸਿੰਘ, ਬਖਤਾਵਰ ਸਿੰਘ, ਸੁਖ ਚੰਦ, ਜਸਵੀਰ ਸਿੰਘ, ਤਰਸੇਮ ਸਿੰਘ, ਮਹਿੰਗਾ ਰਾਮ, ਅਵਤਾਰ ਸਿੰਘ ਆਦਿ ਹਾਜ਼ਰ ਸਨ।