ਠੰਢ ਦੇ ਮੌਸਮ ਅਤੇ ਧੁੰਦ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ

ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ-ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿੱਚ ਹੁਣ 10 ਜਨਵਰੀ, 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਤਰਨ ਤਾਰਨ, 30 ਦਸੰਬਰ 2023 ( PB.JOBSOFTODAY.IN)

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 10 ਜਨਵਰੀ, 2024 ਤੱਕ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। 


ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ `ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ 10 ਜਨਵਰੀ, 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ, ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

-----------

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends