ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ, ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਯਤਨ - ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ


*ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ, ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਯਤਨ - ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ


*

*- ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦੀ ਕੀਤੀ ਪ੍ਰਧਾਨਗੀ*

ਲੁਧਿਆਣਾ, 05 ਦਸੰਬਰ (000) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਵਿਭਾਗ ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ। 


ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਪਤਾਹ ਤਹਿਤ ਇਹ ਸਮਾਰੋਹ ਖੰਨਾ ਸ਼ਹਿਰ ਵਿਖੇ ਸੀਨੀਅਰ ਸਿਟੀਜਨ ਕੌਂਸਲ ਦੇ ਦਫਤਰ ਵਿਖੇ ਮਨਾਇਆ ਗਿਆ।


ਇਸ ਮੌਕੇ ਵਿਧਾਇਕ ਖੰਨਾ ਅਤੇ ਵਾਈਸ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਵੱਲੋਂ 10 ਦਿਵਿਆਂਗਜਨਾਂ, ਜਿਨ੍ਹਾਂ ਵਿੱਚ ਸ੍ਰੀ ਜਗਦੀਪ ਸਿੰਘ, ਸ੍ਰੀਮਤੀ ਮੀਨੂੰ ਰਾਣੀ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਭਿੰਦਰ ਕੌਰ, ਸ੍ਰੀ ਮਨੋਜ ਕੁਮਾਰ, ਸ੍ਰੀਮਤੀ ਬੇਅੰਤ ਕੌਰ, ਸ੍ਰੀ ਰਣਜੀਤ ਕੁਮਾਰ, ਸ੍ਰੀ ਪਰਦੀਪ ਸਿੰਘ, ਸ੍ਰੀਮਤੀ ਕਿਰਨਾ ਰਾਣੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਨੂੰ ਬੈਟਰੀ ਨਾਲ ਚੱਲਣ ਵਾਲੇ ਮੋਟਰਰਾਈਜਡ ਟ੍ਰਾਈਸਾਈਕਲ ਵੰਡੇ ਗਏ। ਇਸ ਤੋਂ ਇਲਾਵਾ 2 ਵੀਹਲ ਚੇਅਰਾਂ ਅਤੇ 15 ਹੋਰ ਸਹਾਇਕ ਉਪਕਰਨ ਵੀ ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਗਏ।


ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਦਿਵਿਆਂਗਜਨਾ ਨੂੰ ਦਿੱਤੇ ਜਾਣ ਵਾਲੇ ਇਹ ਮੋਟਰਾਈਜਡ ਟ੍ਰਾਈਸਾਈਕਲ ਜੋ ਕਿ ਬੈਟਰੀ ਨਾਲ ਚੱਲਦੇ ਹਨ, ਇਹ ਸਾਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਧੀਨ ਵਿਭਾਗ ਦੁਆਰਾ ਅਲਿਮਕੋ ਕੰਪਨੀ ਰਾਹੀਂ ਮੁਹੱਈਆ ਕਰਵਾਏ ਗਏ ਹਨ। ਅਲਿਮਕੋ ਵੱਲੋਂ ਇਹ ਮੋਟਰਾਡੀਜਡ ਟ੍ਰਾਈਸਾਈਕਲ 80 ਪ੍ਰਤੀਸ਼ਤ ਜਾਂ ਉਸਤੋਂ ਵੱਧ ਦਿਵਿਆਂਗਤਾ ਵਾਲੇ ਉਹਨਾਂ ਦਿਵਿਆਂਗਜਨਾਂ ਨੂੰ ਦਿੱਤੇ ਜਾਂਦੇ ਹਨ ਜਿਹੜੇ ਕਿ ਤੁਰਨ-ਫਿਰਨ ਵਿੱਚ ਅਸਮਰੱਥ ਹੋਣ ਪ੍ਰੰਤੂ ਦਿਮਾਗੀ ਤੌਰ 'ਤੇ ਉਹ ਇਹਨਾਂ ਬੈਟਰੀ ਵਾਲੇ ਸਾਈਕਲਾਂ ਨੂੰ ਚਲਾਉਣ ਲਈ ਕੁਸ਼ਲ ਅਤੇ ਸਮਰੱਥ ਹੋਣ ਭਾਵ ਕਿ ਉਹਨਾਂ ਨੂੰ ਸੜ੍ਹਕੀ ਜਾਂ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਵੇ।


ਮੁੱਖ ਮਹਿਮਾਨ ਨੇ ਦੱਸਿਆ ਕਿ 50 ਪ੍ਰਤੀਸ਼ਤ ਜਾਂ ਉਸ ਤੋਂ ਉਪਰ ਦਿਵਿਆਂਗਤਾਂ ਵਾਲੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੁਆਰਾ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਨਸ਼ਨ ਦੀ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ. ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਭਗ ਵੀਹ ਹਜਾਰ ਤੋਂ ਵੱਧ ਦਿਵਿਆਂਗਜਨ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਵਿਦਿਆਰਥੀਆਂ ਨੂੰ ਹਾਜਰੀ ਵਜੀਫਾ ਸਕੀਮ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ। 


ਸਰਕਾਰ ਵੱਲੋਂ ਪੁਰਾਣੇ ਜਾਰੀ ਹੋਏ ਦਿਵਿਆਂਗਤਾ ਦੇ ਸਰਟੀਫਿਕੇਟਾਂ ਨੂੰ ਡਿਜੀਟਾਈਜ ਕਰਾਉਣ ਅਤੇ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਸਕੀਮ ਵੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਦਿਵਿਆਂਗਜਨ ਪੰਜਾਬ ਸਰਕਾਰ ਦੀ ਕਿਸੇ ਵੀ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਏਰੀਏ ਦੇ ਨੇੜੇ ਦੇ ਸੇਵਾ ਕੇਂਦਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿੱਚ ਪਹੁੰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵੀ ਦਿਵਿਆਂਗਜਨ ਆਨਲਾਈਨ ਇਟਰਨੈੱਟ ਦੇ ਮਾਧਿਅਮ ਰਾਹੀਂ www.swavlambhancard.gov.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। 


ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸੀਨੀਅਰ ਸਿਟੀਜਨ ਕੌਂਸਲ ਖੰਨਾ, ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ, ਖੱਤਰੀ ਚੇਤਨਾ ਮੰਚ ਖੰਨਾ, ਫਿਜੀਕਲ ਹੈਂਡੀਕੈਪ ਵੈਲਫੇਅਰ ਸੁਸਾਇਟੀ ਦੀ ਟੀਮ ਅਤੇ ਵਰਿੰਦਰ ਸਿੰਘ ਟਿਵਾਣਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। 


ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਖੰਨਾ, ਸਮਾਗਮ ਵਿੱਚ ਹਾਜਿਰ ਵੱਖ-ਵੱਖ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ, ਦਿਵਿਆਂਗਜਨ ਸਟੇਟ ਅਵਾਰਡੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਸਟੇਟ ਅਡਵਾਈਜਰੀ ਬੋਰਡ ਦੇ ਮੈਂਬਰ ਗੁਰਵਿੰਦਰ ਸਿੰਘ ਸੋਨੀ, ਜਿਲ੍ਹਾ ਲੁਧਿਆਣਾ ਵਿੱਚ ਦਿਵਿਆਂਗਜਨਾਂ ਦੀ ਭਲਾਈ ਲਈ ਬਣੀ ਲੋਕਲ ਲੈਵਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਖਟੜਾ, ਸੀਨੀਅਰ ਸਿਟੀਜਨ ਕੌਂਸਲ ਖੰਨਾ, ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ ਅਦਾਰਾ ਖੱਤਰੀ ਚੇਤਨਾ ਮੰਚ ਖੰਨਾ, ਫਿਜੀਕਲ ਹੈਂਡੀਕੈਪ ਵੈਲਫੇਅਰ ਸੁਸਾਇਟੀ ਦੀ ਟੀਮ ਨੂੰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਾਲ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। 


ਸਮਾਗਮ ਵਿੱਚ ਦਿਵਿਆਂਗਜਨਾਂ ਦੇ ਨਾਲ-ਨਾਲ ਐਸ.ਕੇ. ਭੱਲਾ, ਮਦਨ ਲਾਲ ਸ਼ਾਹੀ, ਰਜਿੰਦਰ ਪੁਰੀ, ਰਜਿੰਦਰ ਮਨੋਚਾ, ਡਾ.ਨਰੇਸ਼ ਚੌਹਾਨ, ਹਰੀਸ਼ ਵਡੇਰਾ, ਜਤਿਨ ਸਹਿਗਲ ਅਤੇ ਮੀਨੂੰ ਰਾਣੀ ਅਤੇ ਐਡਵੋਕੇਟ ਅਰਚਨਾ ਕੰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends