ਡਿਪਟੀ ਕਮਿਸ਼ਨਰ ਸੁਰਭੀ ਮਲਿਕ,ਐਮ ਐਲ ਏ ਮਦਨ ਲਾਲ ਬੱਗਾ ਅਤੇ ਪੱਪੀ ਪ੍ਰਾਸ਼ਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ "ਮਾਪੇ-ਅਧਿਆਪਕ ਮਿਲਣੀ" ਵਿੱਚ ਕੀਤੀ ਸ਼ਿਰਕਤ


 ਡਿਪਟੀ ਕਮਿਸ਼ਨਰ ਸੁਰਭੀ ਮਲਿਕ,ਐਮ ਐਲ ਏ ਮਦਨ ਲਾਲ ਬੱਗਾ ਅਤੇ ਪੱਪੀ ਪ੍ਰਾਸ਼ਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ "ਮਾਪੇ-ਅਧਿਆਪਕ ਮਿਲਣੀ" ਵਿੱਚ ਕੀਤੀ ਸ਼ਿਰਕਤ ਜਿਲ੍ਹਾ ਲੁਧਿਆਣਾ ਦੇ ਸਿੱਖਿਆ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਵਧਾਇਆ ਉਤਸ਼ਾਹ

 

ਮਾਪਿਆਂ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ,

ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ "ਮਾਪੇ-ਅਧਿਆਪਕ ਮਿਲਣੀ" ਜ਼ਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। 

ਵਿਦਿਆਰਥੀਆਂ ਵੱਲੋਂ ਦਸੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਅਤੇ  ਆਉਣ ਵਾਲੇ ਸਲਾਨਾ ਇਮਤਿਹਾਨਾਂ ਵਿੱਚ "ਮਿਸ਼ਨ ਸੌ ਪ੍ਰਤੀਸ਼ਤ" ਦੀ ਪੂਰਤੀ ਬਾਰੇ ਮਾਪਿਆਂ ਨਾਲ ਮਿਲ਼ ਕੇ ਯੋਜਨਾਬੰਦੀ ਕੀਤੀ ਗਈ। 

ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਵੱਲੋਂ ਸਸਸਸ ਟਾਹਲੀ ਸਾਹਿਬ, ਕਾਮਰਾਨ ਰੋਡ, ਸ਼ਾਹਪੁਰ,ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਰਾਭਾ ਨਗਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਧਾਂਦਰਾ ,ਡਵੀਜ਼ਨ ਨੰਬਰ -3, ਖੇੜੀ, ਪੀਏਯੂ,ਸਕੂਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨੋਜ ਕੁਮਾਰ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਤੱਖੜਾ, ਕੋਟਲਾ, ਸਮਸ਼ਪੁਰ ਸਮੇਤ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆ ਵਿੱਚ ਸਿਰਕਤ ਕੀਤੀ ਗਈ । 

ਉਹਨਾਂ ਵੱਲੋ ਮਾਪਿਆਂ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਪਣੇ  ਬੱਚਿਆਂ ਨੂੰ ਬਿਨਾ ਝਿਜਕ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ ਅਤੇ ਉੱਚ ਪਾਏ ਦੀ ਸਿੱਖਿਆ ਪਾਓ। ਉਹਨ੍ਹਾਂ ਨੇ ਕਿਹਾ ਕਿ ਸਰਦੀ ਦੀਆਂ ਛੁੱਟੀਆਂ ਦੌਰਾਨ ਮਾਪੇ ਬੱਚਿਆਂ ਲਈ ਟਾਇਮ ਟੇਬਲ ਬਣਾ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ। ਉਹਨ੍ਹਾਂ ਕਿਹਾ ਕਿ  ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਦੀ ਜ਼ੋਰਦਾਰ ਤਿਆਰੀ ਕਰਨ ਲਈ ਕਿਹਾ ਤਾਂ ਜ਼ੋ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ।

 ਉਹਨਾਂ ਦੱਸਿਆ ਕਿ ਸਕੂਲੀ ਬੈਂਡ ਟੀਮਾਂ ਨੇ ਬੈਂਡ ਵਜਾ ਕੇ ਅਤੇ ਐਨ ਸੀ ਸੀ ਕੈਡਿਟਾਂ  ਨੇ ਸਲਾਮੀ ਦੇ ਕੇ ਮਾਪਿਆਂ ਦਾ ਸਕੂਲਾਂ ਵਿੱਚ ਸਵਾਗਤ ਕੀਤਾ। ਮਾਪਿਆਂ ਵਿੱਚ ਇੰਨਾ ਉਤਸ਼ਾਹ ਸੀ ਕਿ ਹਜ਼ਾਰਾਂ ਮਾਪਿਆਂ ਨੇ ਪੂਰੀ ਗਰਮ ਜੋਸ਼ੀ ਨਾਲ ਪੀਟੀਐਮ ਵਿੱਚ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ  ਨੇ  ਕਿਹਾ ਕਿ  ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ  ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ 'ਚ ਸੁਧਾਰ ਕੀਤਾ ਜਾ ਸਕੇ। ਅਧਿਆਪਕਾਂ ਵੱਲੋਂ ਮਾਪਿਆਂ ਨਾਲ ਸਰਦੀ ਦੀਆਂ ਛੁੱਟੀਆਂ ਵਿੱਚ ਬੱਚਿਆਂ ਦੇ ਹੋਮਵਰਕ ਪ੍ਰਤੀ ਮਾਪਿਆਂ ਨਾਲ ਯੋਜਨਾਬੰਦੀ ਕੀਤੀ ਗਈ। ਸਮੂਹ ਮਾਪਿਆਂ ਨੂੰ ਬੱਚਿਆਂ ਦੀਆਂ ਕਾਪੀਆਂ ਤੇ ਹਸਤਾਖਰ ਕਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ।  ਬੱਚਿਆਂ ਦੀ  ਸਿਹਤ ਸੰਭਾਲ ਲਈ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। 

ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।

ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲਾਂ ਅਤੇ ਵਿਦਿਆਰਥੀਆਂ ਦੀ  ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ  ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਮੁਖੀ, ਸਕੂਲ ਸਟਾਫ,ਸਕੂਲ ਪ੍ਰਬੰਧਕ ਕਮੇਟੀ ਮੈਂਬਰ,ਪੰਚਾਇਤੀ ਨੁਮਾਇੰਦੇ,ਪਤਵੰਤੇ  ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ। ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਸਮੂਹ ਬੀਪੀਈਓ,ਸਮੂਹ ਬੀਐਨਓ,ਸਿੱਖਿਆ ਸੁਧਾਰਾਂ ਟੀਮ ਮੈਂਬਰਾਂ,ਸਮਾਰਟ ਸਕੂਲ ਟੀਮ ਮੈਂਬਰਾਂ,ਸਮੂਹ ਸੀਐਚਟੀਜ,ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Featured post

DIRECT LINK PUNJAB BOARD CLASS 10 RESULT ACTIVE : 10 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ , ਨਤੀਜਾ ਕਰੋ ਡਾਊਨਲੋਡ

Link For Punjab Board  10th RESULT 2024  Download result here latest updates on Pbjobsoftoday  Punjab School Education Board 10th Ka Result ...

RECENT UPDATES

Trends