ਸਰਕਾਰੀ ਪ੍ਰਾਇਮਰੀ ਸਕੂਲ ਚੁਵਾੜਿਆਂ ਵਾਲੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

 ਸਰਕਾਰੀ ਪ੍ਰਾਇਮਰੀ ਸਕੂਲ ਚੁਵਾੜਿਆਂ ਵਾਲੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ



ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।

ਇਸ ਅਭਿਆਨ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਬੀ. ਪੀ. ਈ. ਓ. ਸੁਨੀਲ ਕੁਮਾਰ ਦੀ ਪ੍ਰੇਰਨਾ ਨਾਲ ਬਲਾਕ ਫਾਜ਼ਿਲਕਾ-1 ਦੇ ਸਕੂਲਾਂ ਵਿੱਚ ਇਹ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੁਵਾੜਿਆਂ ਵਾਲੀ ਦੇ ਵਿਹੜੇ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਐੱਚ. ਟੀ. ਸੁਭਾਸ਼ ਕਟਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਫਾਜ਼ਿਲਕਾ ਤੋਂ ਸ. ਬਲਦੇਵ ਸਿੰਘ, ਸ. ਅਮੋਲਕ ਸਿੰਘ ਢਿੱਲੋਂ, ਜ਼ਿਲ੍ਹਾ ਸਾਂਝ ਕਮੇਟੀ ਮੈਂਬਰਾਂ ਸੰਜੀਵ ਮਾਰਸ਼ਲ (ਮਾਰਸ਼ਲ ਜਿੰਮ ਅਤੇ ਅਕੈਡਮੀ) ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਆਪਣੇ ਵਿਚਾਰ ਰੱਖੇ ਪਹੁੰਚ ਹੋਏ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ।ਜੇ ਅਸੀਂ ਹੁਣ ਵੀ ਨਾ ਸਮਝੇ ਤਾਂ ਬਹੁਤ ਦੇਰ ਹੋ ਜਾਵੇਗੀ। ਉਹਨਾਂ ਕਿਹਾ ਕਿ ਛੋਟੇ ਬੱਚਿਆਂ ਦੀ ਕਹੀ ਗੱਲ ਦਾ ਆਪਣੇ ਮਾਪਿਆਂ ਤੇ ਬਹੁਤ ਅਸਰ ਹੁੰਦਾ ਹੈ। ਉਹਨਾਂ ਕਿਹਾ ਕਿ ਜੇਕਰ ਤੁਹਾਡੇ ਘਰ ਜਾ ਗਲੀ ਗੁਆਂਢ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਆਪਾਂ ਉਹਨਾਂ ਨੂੰ ਅਜਿਹਾ ਨਾ ਕਰਨ ਦੀ ਭਾਵੁਕ ਅਪੀਲ ਕਰਨੀ ਹੈ ।ਐਡਵੋਕੇਟ ਸੰਜੀਵ ਬਾਂਸਲ ਨੇ ਕਿਹਾ ਕਿ ਅੱਜ ਦੇ ਬੱਚੇ ਕੱਲ੍ਹ ਦੇ ਨਾਗਰਿਕ ਹਨ।ਛੋਟੇ ਬੱਚਿਆਂ ਵਿੱਚ ਨਿੱਕੀ ਉਮਰੇ ਭਰੇ ਸੰਸਕਾਰ ਅਤੇ ਚੰਗੇ ਗੁਣ ਚਿਰ ਸਥਾਈ ਹੁੰਦੇ ਹਨ।ਇਸ ਲਈ ਹੁਣ ਤੋਂ ਹੀ ਬੱਚਿਆਂ ਵਿੱਚ ਚੰਗੇ ਸੰਸਕਾਰ ਭਰੇ ਜਾਣ ਤਾਂ ਜ਼ੋ ਉਹ ਚੰਗੇ ਨਾਗਰਿਕ ਬਣ ਸਕਣ। ਉਹਨਾਂ ਕਿਹਾ ਕਿ ਜਾਗਰੂਕ ਨਾਗਰਿਕ ਹੀ ਸਾਡੇ ਦੇਸ਼ ਅਤੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਸਹਾਈ ਹੋਣਗੇ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਸਮਤਾ ਰਾਣੀ, ਬਿਮਲਾ ਦੇਵੀ, ਪ੍ਰੀਤੀ ਕੋਟੀਆ, ਪਰਮਜੀਤ ਕੌਰ, ਹਰਪ੍ਰੀਤ ਕੌਰ ਤੋ ਇਲਾਵਾ ਵੀਰਾਂ ਰਾਣੀ, ਪ੍ਰਕਾਸ਼ ਕੌਰ, ਪ੍ਰਿਯੰਕਾ ਰਾਣੀ, ਸਲੋਚਨਾ ਰਾਣੀ, ਮਨਜੀਤ ਕੌਰ ਆਦਿ ਬੱਚਿਆਂ ਦੀਆਂ ਮਾਵਾਂ ਵੀ ਹਾਜਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends