ਡੀ.ਟੀ.ਐੱਫ. ਵੱਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ

 ਡੀ.ਟੀ.ਐੱਫ. ਵੱਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ



ਮੁਲਾਜ਼ਮ ਮੰਗਾਂ ਮੰਨਣ ਤੋਂ ਇਨਕਾਰੀ ਪੰਜਾਬ ਸਰਕਾਰ ਦਾ ਅੱਖੜ ਰਵੱਈਆ ਨਿਖੇਧੀਯੋਗ: ਡੀ.ਟੀ.ਐੱਫ.


10 ਦਸੰਬਰ, ਅੰਮ੍ਰਿਤਸਰ;

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰਸ਼ਨ (ਡੀ.ਐੱਮ.ਐੱਫ.) ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਦੀ ਅਗਵਾਈ ਵਿੱਚ ਦਫ਼ਤਰੀ ਮੁਲਾਜਮਾਂ ਦੇ ਚੱਲਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਗਈ ਹੈ।


ਡੀ.ਟੀ.ਐੱਫ. ਦੇ ਜਿਲ੍ਹਾ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਹਰਜਾਪ ਸਿੰਘ ਬੱਲ, ਗੁਰਦੇਵ ਸਿੰਘ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਬਿਆਨ ਜ਼ਾਰੀ ਕਰਦਿਆਂ ਦੱਸਿਆ ਕੇ ਪੀ.ਐੱਸ.ਐੱਮ.ਐੱਸ.ਯੂ. ਦੇ ਸੱਦੇ ਤਹਿਤ ਨਵੀਂ ਪੈਨਸ਼ਨ ਦੀ ਥਾਂ 1972 ਦੇ ਨਿਯਮਾਂ ਅਨੁਸਾਰ ਜੀ.ਪੀ.ਐੱਫ. ਅਧਾਰਿਤ ਪੁਰਾਣੀ ਪੈਨਸ਼ਨ ਦੀ ਬਹਾਲੀ, ਨਵੇਂ ਸਕੇਲਾਂ ਦੀ ਥਾਂ ਪੁਰਾਣੇ ਤਨਖਾਹ ਸਕੇਲਾਂ ਦੀ ਬਹਾਲੀ, ਪੈਡਿੰਗ ਮਹਿੰਗਾਈ ਭੱਤਾ, ਕੱਟੇ ਗਏ ਭੱਤੇ ਬਹਾਲ ਕਰਵਾਉਣ, ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਤਨਖਾਹ ਕਮਿਸ਼ਨ ਦੇ ਬਕਾਏ, ਏ.ਸੀ.ਪੀ. ਸਕੀਮ ਲਾਗੂ ਕਰਵਾਉਣ ਸਮੇਤ ਹੋਰਨਾਂ ਵਿਭਾਗੀ ਮੰਗਾਂ ਪੂਰੀਆਂ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਦੇ ਨਾਲ ਨਾਲ ਲਗਾਤਾਰ ਰੋਸ ਮੁਜ਼ਹਾਰੇ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ 'ਆਪ' ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ, ਮੁੱਖ ਮੰਤਰੀ ਦੀਆਂ ਮੀਟਿੰਗਾਂ ਦੇ ਕੇ ਰੱਦ ਕਰਨ ਅਤੇ ਵੱਖ-ਵੱਖ ਤਰ੍ਹਾਂ ਦੇ ਪੱਤਰ ਜ਼ਾਰੀ ਕਰਦਿਆਂ ਸੰਘਰਸ਼ਾਂ ਨੂੰ ਜਬਰੀ ਦਬਾਉਣ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ, ਜੋ ਕੇ ਸਖ਼ਤ ਨਿਖੇਧੀ ਯੋਗ ਹੈ।


ਡੀ.ਟੀ.ਐੱਫ਼. ਦੇ ਜਿਲ੍ਹਾ ਅੰਮ੍ਰਿਤਸਰ ਦੇ ਆਗੂਆਂ ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਗੁਰਪ੍ਰੀਤ ਸਿੰਘ ਨਾਭਾ, ਵਿਪਣ ਰਿਖੀ, ਰਾਕੇਸ਼ ਸ਼ਰਮਾ, ਪਰਮਿੰਦਰ ਸਿੰਘ ਰਾਜਾਸਾਂਸੀ, ਕੁਲਦੀਪ ਸਿੰਘ ਵਰਨਾਲੀ, ਚਰਨਜੀਤ ਸਿੰਘ ਭੱਟੀ, ਕੰਵਰਜੀਤ ਸਿੰਘ ਜੰਡਿਆਲਾ,ਨਿਰਮਲ ਸਿੰਘ ਅਮਰਕੋਟ, ਕੰਵਲਜੀਤ ਸਿੰਘ ਫਤਿਹਪੁਰ ਰਾਜਪੂਤਾਂ, ਨਰੇਸ਼ ਕੁਮਾਰ, ਨਰਿੰਦਰ ਸਿੰਘ ਮੱਲੀਆਂ, ਵਿਕਾਸ ਚੌਹਾਨ, ਵਿਸ਼ਾਲ ਚੌਹਾਨ, ਵਿਸ਼ਾਲ ਕਪੂਰ, ਕੇਵਲ ਸਿੰਘ, ਬਲਦੇਵ ਮੰਨਣ, ਬਲਦੇਵ ਸਿੰਘ, ਸਤਬੀਰ ਸਿੰਘ, ਮਨਦੀਪ ਸ਼ਰਮਾ ਆਦਿ ਨੇ ਮਨਿਸਟੀਰੀਅਲ ਕਰਮਚਾਰੀਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਸਿੱਖਿਆ ਵਿਭਾਗ ਦੇ ਸਮੂਹ ਡੀ.ਡੀ.ਓਜ਼, ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਇਸ ਹੱਕੀ ਸੰਘਰਸ਼ ਵਿੱਚ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅਧਿਆਪਕ ਵਰਗ ਵੱਲੋਂ ਇਹਨਾਂ ਕਰਮਚਾਰੀਆਂ ਨੂੰ ਡੱਟਵੇਂ ਸਾਥ ਦਾ ਭਰੋਸਾ ਦਿੰਦੇ ਹੋਏ ਸੰਘਰਸ਼ ਨੂੰ ਦ੍ਰਿੜਤਾ ਨਾਲ ਅੱਗੇ ਵਧਾਉਣ ਦਾ ਸੱਦਾ ਦਿੱਤਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends