*ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਦੀ ਹੜਤਾਲ ਦੇ ਸਮਰਥਨ ਚ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*
*14 ਦਸੰਬਰ ਨੂੰ ਸਾੜੇ ਜਾਣਗੇ ਪੰਜਾਬ ਸਰਕਾਰ ਦੇ ਪੁੱਤਲੇ*
ਅੰਮ੍ਰਿਤਸਰ (4 ਦਸੰਬਰ) ਪੰਜਾਬ ਮੁਲਾਜਮ ਤੇ ਪੈਂਨਸ਼ਨਰ ਸਾਝਾਂ ਫਰੰਟ ਦੇ ਸੱਦੇ ਤੇ ਜਿਲਾ ਕਨਵੀਨਰਜ ਗੁਰਦੀਪ ਸਿੰਘ ਬਾਜਵਾ , ਅਸ਼ਵਨੀ ਅਵਸਥੀ , ਜੋਗਿੰਦਰ ਸਿੰਘ , ਸੁਖਦੇਵ ਸਿੰਘ ਪੰਨੂ , ਪ੍ਰਭਜੀਤ ਸਿੰਘ ਉੱਪਲ , ਮਦਨ ਗੋਪਾਲ , ਨੱਥਾ ਸਿੰਘ , ਕੰਵਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ ਦੇ ਸਮਰਥਨ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ ।
ਸੂਬਾ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ , ਸੁਰਿੰਦਰਪਾਲ ਸਿੰਘ ਮੋਲੋਵਾਲੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਡਿੱਠਾ ਹੀ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮ ਵਿਰੋਧੀ ਫੈਸਲੇ ਬੜੀ ਤੇਜ਼ੀ ਨਾਲ ਲਾਗੂ ਕੀਤੇ ਜਾ ਰਹੇ ਹਨ । ਮੁੱਖ ਮੰਤਰੀ ਵਲੋਂ ਜੱਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ ਅਤੇ ਝੂਠੇ ਪ੍ਰਚਾਰ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਮੰਗਲ ਸਿੰਘ ਟਾਂਡਾ , ਅਜੈ ਸੰਨੋਤਰਾ , ਕੰਵਲਜੀਤ ਕੌਰ , ਸੁਰਜੀਤ ਸਿੰਘ ਗੁਰਾਇਆ , ਸੁਖਦੇਵ ਰਾਜ ਕਾਲੀਆ , ਕਰਮ ਸਿੰਘ , ਸੁੱਚਾਸਿੰਘ ਟਰਪਈ , ਮਦਨ ਲਾਲ ਮੰਨਣ , ਬਲਵਿੰਦਰ ਸਿੰਘ , ਦਵਿੰਦਰ ਸਿੰਘ ਰਾਜੇਸ ਪ੍ਰਾਸ਼ਰ ਆਦਿ ਆਗੂਆਂ ਨੇ ਕਿਹਾ ਕਿ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਡੀ ਏ ਦੀਆਂ ਤਿੰਨ ਕਿਸਤਾਂ ( 4+4+4 =12 %) ਜਾਰੀ ਨਹੀਂ ਕੀਤੀਆਂ ਜਾ ਰਹੀਆਂ , ਪੇਂਡੂ ਤੇ ਬਾਰਡਰ ਏਰੀਆ ਭੱਤੇ ਸਮੇਤ 37 ਭੱਤੇ ਬਹਾਲ ਨਹੀਂ ਕੀਤੇ ਜਾ ਰਹੇ ,ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਅਤੇ ਮਾਣ ਭੱਤਾ/ ਇੰਨਸੈਨਟਿਵ ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਝੂਠੇ ਪ੍ਰਚਾਰ ਤੇ ਉਡਾਏ ਜਾ ਰਹੇ ਹਨ । ਸ਼ਹੀਦ ਭਗਤ ਸਿੰਘ ਦੇ ਨਾ ਹੇਠ ਵੋਟਾਂ ਵਟੋਰ ਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੈਰਾਂ ਥੱਲੇ ਰੋਲ ਕੇ ਸਰਮਾਏਦਾਰਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮਜ਼ਦੂਰ ਜਮਾਤ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਇੱਕ-ਇੱਕ ਕਰਕੇ ਖੋਹਿਆ ਜਾ ਰਿਹਾ ਹੈ। ਕੱਚੇ ਕਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਜਾਣ ਬੁਝ ਕੇ ਲਟਕਾਇਆ ਜਾ ਰਿਹਾ ਹੈ ਜਦਕਿ ਭਗਵੰਤ ਮਾਨ ਵੱਲੋਂ ਬਾਕੀ ਰਾਜਾਂ ਵਿੱਚ ਜਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ, ਹਿਮਾਚਲ ਪ੍ਰਦੇਸ਼ ਵਿੱਚ ਪੁਰਾਣੀ ਪੈਨਸ਼ਨ ਲਾਗੂ ਵੀ ਕਰ ਦਿੱਤੀ ਗਈ ਹੈ। ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ ਤੋਂ ਵੀ ਸਰਕਾਰ ਭੱਜ ਰਹੀ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਹਰਪ੍ਰੀਤ ਸੋਹੀਆਂ , ਸੁਲੱਖਣ ਸਿੰਘ , ਪੂਰਨ ਸਿੰਘ , ਹਰਮਨਦੀਪ ਭੰਗਾਲੀ , ਜੋਰਾਵਰ ਸਿੰਘ , ਭਾਰਤ ਭੂਸ਼ਨ ਬਾਂਸਲ , ਹੀਰਾ ਸਿੰਘ ਭੱਟੀ , ਕਰਤਾਰ ਸਿੰਘ ਐਮ ਏ ,ਮਸਤਾਨ ਸਿੰਘ , ਬਲਜੀਤ ਸਿੰਘ , ਰਜਿੰਦਰ ਸਿੰਘ , ਮਨਪ੍ਰੀਤ ਸਿੰਘ , ਹਰਭਜਨ ਸਿੰਘ ਝੰਜੋਟੀ , ਦੇਸ਼ਰਾਜ , ਨਵਜੋਤ ਰਤਨ , ਜੋਗਿੰਦਰ ਸਿੰਘ , ਰਵੀਇੰਦਰਪਾਲ ਸਿੰਘ ਆਦਿ ਹਾਜਿਰ ਸਨ ।