ਮਿਸ਼ਨ ਸਮਰੱਥ ਪ੍ਰੋਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋ ਕੀਤੀ ਜਾ ਰਹੀ ਹੈ ਵਿਦਿਆਰਥੀਆਂ ਦੀ ਜਾਂਚ
ਸਿੱਖਿਆ ਵਿਭਾਗ ਪੰਜਾਬ ਵੱਲੋਂ ਗੁਣਾਤਮਕ ਸਿੱਖਿਆ ਨੂੰ ਬੜਾਵਾ ਦੇਣ ਲਈ ਸੂਬੇ ਵਿੱਚ ਮਿਸ਼ਨ ਸਮਰੱਥ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।ਜਿਸ ਦਾ ਮਕਸਦ ਵਿਦਿਆਰਥੀਆਂ ਵਿੱਚ ਪੜਣ ਰੁਚੀਆਂ ਨੂੰ ਵਿਕਸਿਤ ਕਰਨ ਦੇ ਨਾਲ ਨਾਲ ਸਿੱਖਿਆ ਸੁਧਾਰਾਂ ਨੂੰ ਵਧਾਉਣਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਦੇ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਦੀ ਪੜਣ ਅਤੇ ਸਮਝਣ ਦੀ ਜਾਚ ਕੀਤੀ ਜਾ ਰਹੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਮੂਹ ਵਿਸ਼ਾ ਅਧਿਆਪਕਾ ਵੱਲੋਂ ਨਿੱਜੀ ਤੌਰ ਤੇ ਆਪਣੇ ਵਿਦਿਆਰਥੀਆਂ ਦੀ ਮਿਸ਼ਨ ਸਮਰੱਥ ਤਹਿਤ ਬਹੁਤ ਹੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਵੱਲੋਂ ਅਧਿਆਪਕਾ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਜਿਸ ਦੌਰਾਨ ਵਿਦਿਆਰਥੀਆਂ ਦੀ ਟੈਸਟਿੰਗ ਦੇ ਕੰਮ ਨੂੰ ਅੱਗੇ ਵਧਾਇਆ ਜਾ ਰਿਹਾ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਦੇ ਟੀਚਿਆਂ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਡਟ ਕੇ ਮਿਹਨਤ ਕੀਤੀ ਜਾ ਰਹੀ ਹੈ ਅਤੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਟੀਚਿਆਂ ਦੀ ਪ੍ਰਾਪਤੀ ਲਈ ਸਮੂਹ ਤਹਿਸੀਲ ਇੰਚਾਰਜਾ, ਬੀਐਨਓ,ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।