ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦੀ ਮੰਗ-
ਲੁਧਿਆਣਾ, 29 ਦਸੰਬਰ 2023(PBJOBSOFTODAY)
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਜਰਨਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਸੁਖਜਿੰਦਰ ਸਿੰਘ ਖਾਨਪੁਰ, ਨਵੀਨ ਜ਼ੀਰਾ ਵਿੱਤ ਸਕੱਤਰ, ਮੀਤ ਪ੍ਰਧਾਨ ਸੰਜੀਵ ਸ਼ਰਮਾ ਲੁਧਿਆਣਾ, ਸਲਾਹਕਾਰ ਪ੍ਰੇਮ ਚਾਵਲਾ, ਪਰਮਿੰਦਰ ਪਾਲ ਸਿੰਘ ਕਾਲੀਆ ਜਿਲ੍ਾ ਲੁਧਿਆਣਾ ਪ੍ਰਧਾਨ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਵੱਲੋਂ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇ ਨਜ਼ਰ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕੀਤਾ ਜਾਵੇ। ਇਸ ਸਮੇਂ ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਜ਼ਿਆਦਾ ਗਿਣਤੀ ਵਿੱਚ ਬੱਚੇ ਪੇਂਡੂ ਖੇਤਰ ਦੇ ਸਕੂਲਾਂ ਵਿੱਚ ਪੜ੍ਹਦੇ ਹਨ। ਉਨਾਂ ਨੂੰ ਆਪਣੀ ਪੜ੍ਹਾਈ ਲਈ ਦੂਰ ਦੁਰਾਡੇ ਦੇ ਪਿੰਡਾਂ ਵਿੱਚ ਜਾਣਾ ਪੈਂਦਾ ਹੈ।
ਇਸ ਤੋਂ ਇਲਾਵਾ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਿੰਡਾਂ ਅਤੇ ਨੇੜਲੇ ਇਲਾਕਿਆਂ ਵਿੱਚੋਂ ਸ਼ਹਿਰਾਂ ਦੇ ਸਕੂਲਾਂ ਵਿੱਚ ਪੜ੍ਹਨ ਲਈ ਆਉਣਾ ਪੈਂਦਾ ਹੈ। ਜਿਸ ਨਾਲ ਉਨਾਂ ਨੂੰ ਆਉਣ ਜਾਣ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਜਦੋਂ ਪੰਜਾਬ ਵਿੱਚ ਠੰਡ ਅਤੇ ਧੁੰਦ ਹੱਦੋਂ ਵੱਧ ਪੈ ਰਹੇ ਹਨ ਤਾਂ ਵਿਦਿਆਰਥੀਆਂ ਨੂੰ ਰਸਤਿਆਂ ਵਿੱਚ ਬਹੁਤ ਜਿਆਦਾ ਦੁਰਘਟਨਾਵਾਂ ਦਾ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜ਼ਿਆਦਾ ਧੁੰਦ ਕਾਰਨ ਵਿਦਿਆਰਥੀਆਂ ਦੇ ਸਾਧਨ ਅਤੇ ਅਧਿਆਪਕਾਂ ਦੇ ਸਾਧਨ ਦੁਰਘਟਨਾ ਗ੍ਰਸਤ ਹੋ ਜਾਂਦੇ ਹਨ। ਜਿਸ ਨਾਲ ਬਹੁਤ ਜਿਆਦਾ ਕੀਮਤੀ ਜਾਨਾਂ ਚੱਲੀਆ ਜਾਂਦੀਆਂ ਹਨ। ਜਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਸਮੂਹ ਸਕੂਲਾਂ ਨੂੰ 10 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਣ। ਇਸ ਸਮੇਂ ਮਨੀਸ਼ ਸ਼ਰਮਾ, ਚਰਨ ਸਿੰਘ ਤਾਜਪੁਰੀ, ਜੋਰਾ ਸਿੰਘ ਬੱਸੀਆਂ, ਜੁਗਲ ਸ਼ਰਮਾ, ਗਿਆਨ ਸਿੰਘ ਦੋਰਾਹਾ, ਸਤਵਿੰਦਰ ਪਾਲ ਸਿੰਘ ਪੀਟੀਆਈ, ਸ਼ਿਵ ਪ੍ਰਭਾਕਰ ਸਮੇਤ ਆਗੂ ਹਾਜ਼ਰ ਸਨ।