ਮੁਲਾਜ਼ਮਾਂ ਲਈ ਦੁਖਦਾਈ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਨਹੀਂ ਕੀਤੀ ਮੀਟਿੰਗ
ਸੰਗਰੂਰ, 8 ਦਸੰਬਰ 2023
ਮੁਲਾਜ਼ਮਾਂ ਲਈ ਅੱਜ ਫਿਰ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵੱਲੋਂ ਮੁੱਖ ਮੰਤਰੀ ਨਾਲ ਜੋ ਅੱਜ ਮੀਟਿੰਗ ਰੱਖੀ ਗਈ ਸੀ, ਉਹ ਅੱਜ ਨਹੀਂ ਹੋ ਸਕੀ।
ਮਨਿਸਟਰ ਮਿਨਿਸਟਰੀਅਲ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ "ਅੱਜ ਮਾਨਯੋਗ ਮੁੱਖ ਮੰਤਰੀ ਵੱਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ।ਜਥੇਬੰਦੀ ਦੇ ਆਗੂ ਮੀਟਿੰਗ ਕਰਨ ਲਈ ਪਹੁੰਚੇ, ਜਥੇਬੰਦੀ ਨਾਲ ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਕੁਮਾਰ ਅਮਿਤ ਆਈ.ਏ.ਐਸ.ਜੀ ਵੱਲੋਂ ਗੱਲਬਾਤ ਕੀਤੀ ਗਈ ਅਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਸੀ.ਐਮ ਸਾਹਿਬ ਵੱਲੋਂ ਬਹੁਤ ਹੀ ਥੋੜੇ ਸਮੇਂ ਵਿੱਚ ਜਥੇਬੰਦੀ ਨਾਲ ਪੈਨਲ ਮੀਟਿੰਗ ਕੀਤੀ ਜਾਵੇਗੀ। ਪਰ ਸੀ.ਐਮ ਸਾਹਿਬ ਵੱਲੋਂ ਜਥੇਬੰਦੀ ਨਾਲ ਮੀਟਿੰਗ ਨਹੀਂ ਕੀਤੀ ਗਈ । ਮਿਤੀ 11.12.2023 ਨੂੰ ਸਵੇਰੇ 9:30 ਵਜੇ ਸੂਬਾ ਬਾਡੀ ਦੀ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ । PB.JOBSOFTODAY.IN
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਨਾਲ ਹੋਣ ਵਾਲੀ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਡੀਏ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਆਸ ਸੀ, ਪ੍ਰੰਤੂ ਮੁਲਾਜ਼ਮਾਂ ਨੂੰ ਨਿਰਾਸ਼ਾ ਹੱਥ ਲੱਗੀ।