BREAKING NEWS: ਵਿੱਤ ਮੰਤਰੀ ਵੱਲੋਂ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ, ਤਨਖਾਹਾਂ ਦੇ ਵਾਧੇ ਸਬੰਧੀ ਹਦਾਇਤਾਂ ਜਾਰੀ

ਵਿੱਤ ਮੰਤਰੀ ਵੱਲੋਂ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼


ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ

ਮੁੱਖ ਮੰਗਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ, 26 ਦਸੰਬਰ 2023 ( PBJOBSOFTODAY) 

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਤਾਂ ਜੋ ਤਨਖ਼ਾਹਾਂ ਵਿੱਚ ਵਾਧਾ ਕਰਨ ਬਾਰੇ ਫ਼ੈਸਲਾ ਲਿਆ ਜਾ ਸਕੇ।



ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ। (Pbjobsoftoday)

Also read: ਨਰਸਰੀ ਅਤੇ ਲੈਕਚਰਾਰ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਅਰਜ਼ੀਆਂ ਦੀ ਮੰਗ 

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿੱਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿੱਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।

PSEB BOARD EXAM 2024 : SYLLABUS, DATESHEET, QUESTION PAPER DOWNLOAD HERE 



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends